Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੌਥੀ ਉਦਯੋਗਿਕ ਕ੍ਰਾਂਤੀ ਦੇ ਕੇਂਦਰ ਲਾਂਚ ਕਰਨ ਦੇ ਸਮਾਰੋਹ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਚੌਥੀ ਉਦਯੋਗਿਕ ਕ੍ਰਾਂਤੀ ਦੇ ਕੇਂਦਰ ਲਾਂਚ ਕਰਨ ਦੇ ਸਮਾਰੋਹ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਚੌਥੀ ਉਦਯੋਗਿਕ ਕ੍ਰਾਂਤੀ ਦੇ ਕੇਂਦਰ ਲਾਂਚ ਕਰਨ ਦੇ ਸਮਾਰੋਹ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੌਥੀ ਉਦਯੋਗਿਕ ਕ੍ਰਾਂਤੀ ਦੇ ਕੇਂਦਰ ਲਾਂਚ ਕਰਨ ਦੇ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ”ਉਦਯੋਗ 4.0” ਦੇ ਹਿੱਸੇ ਅਸਲ ਵਿੱਚ ਮਨੁੱਖੀ ਜੀਵਨ ਦੇ ਵਰਤਮਾਨ ਅਤੇ ਭਵਿੱਖ ਦੀ ਕਾਇਆਕਲਪ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੈਨ ਫਰਾਂਸਿਸਕੋ, ਟੋਕੀਓ ਅਤੇ ਬੀਜਿੰਗ ਦੇ ਬਾਅਦ ਦੁਨੀਆ ਵਿੱਚ ਇਸ ਚੌਥੇ ਕੇਂਦਰ ਦੇ ਲਾਂਚ ਹੋਣ ਨਾਲ ਭਵਿੱਖ ਵਿੱਚ ਅਪਾਰ ਸੰਭਾਵਨਾਵਾਂ ਦੇ ਦਰਵਾਜ਼ੇ ਖੁੱਲ੍ਹਣਗੇ।

ਉਨ੍ਹਾਂ ਕਿਹਾ ਕਿ ਆਰਟੀਫਿਸ਼ਿਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਇੰਟਰਨੈੱਟ ਆਵ੍ ਥਿੰਗਜ਼, ਬਲੌਕਚੇਨ ਅਤੇ ਬਿੱਗ ਡਾਟਾ ਵਰਗੇ ਉੱਭਰਦੇ ਖੇਤਰ ਭਾਰਤ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਉੱਤੇ ਲਿਜਾ ਸਕਦੇ ਹਨ ਅਤੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਭਾਰਤ ਲਈ ਨਾ ਸਿਰਫ ਇੱਕ ਉਦਯੋਗਿਕ ਪਰਿਵਰਤਨ ਹੈ ਬਲਕਿ ਸਮਾਜਕ ਪਰਿਵਰਤਨ ਵੀ ਹੈ। ਉਨ੍ਹਾਂ ਕਿਹਾ ਕਿ ਉਦਯੋਗ 4.0 ਵਿੱਚ ਭਾਰਤ ਵਿੱਚ ਅਚਲ ਰਚਨਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਕੀਤੇ ਜਾ ਰਹੇ ਕਾਰਜ ਵਿੱਚ ਲੋੜੀਂਦੀ ਗਤੀ ਅਤੇ ਪੈਮਾਨਾ ਲਿਆਉਣ ਵਿੱਚ ਇਹ ਮਦਦ ਕਰੇਗਾ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਿਵੇਂ ਡਿਜੀਟਲ ਇੰਡੀਆ ਅਭਿਆਨ ਨੇ ਡਾਟਾ ਨੂੰ ਭਾਰਤ ਦੇ ਪਿੰਡਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਵੇਂ ਟੈਲੀ ਡੈਂਸਿਟੀ, ਇੰਟਰਨੈੱਟ ਕਵਰੇਜ ਅਤੇ ਮੋਬਾਈਲ ਇੰਟਰਨੈੱਟ ਸੁਵਿਧਾ ਲੈਣ ਵਾਲਿਆਂ ਦੀ ਤਾਦਾਦ ਵਿੱਚ ਹਾਲ ਹੀ ਦੇ ਸਮੇਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਭਾਰਤ ਵਿੱਚ ਕਾਮਨ ਸੇਵਾ ਕੇਂਦਰਾਂ ਦੀ ਗਿਣਤੀ ਵਿੱਚ ਹੋਏ ਵਾਧੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਮੋਬਾਈਲ ਡਾਟਾ ਖਪਤ ਭਾਰਤ ਵਿੱਚ ਹੁੰਦੀ ਹੈ ਅਤੇ ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਡਾਟਾ ਸਭ ਤੋਂ ਘੱਟ ਕੀਮਤ ‘ਤੇ ਉਪਲੱਬਧ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਭਾਰਤ ਦੇ ਡਿਜੀਟਲ ਬੁਨਿਆਦੀ ਢਾਂਚੇ ਅਤੇ ਆਧਾਰ, ਯੂਪੀਆਈ, ਈ-ਨਾਮ (e-NAM) ਅਤੇ ਜੈੱਮ (GeM) ਸਮੇਤ ਇਸ ਦੇ ਸੰਗਮ (ਇੰਟਰਫੇਸਾਂ) ਦੀ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਆਰਟੀਫਿਸ਼ਿਅਲ ਇੰਟੈਲੀਜੈਂਸ ਵਿੱਚ ਖੋਜ ਲਈ ਕੁਝ ਮਹੀਨੇ ਪਹਿਲਾਂ ਇੱਕ ਮਜ਼ਬੂਤ ਬੁਨਿਆਦੀ ਢਾਂਚਾ ਸਿਰਜਣ ਲਈ ਰਾਸ਼ਟਰੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੇਂ ਕੇਂਦਰ ਨਾਲ ਇਸ ਪ੍ਰਕਿਰਿਆ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਉਦਯੋਗ 4.0 ਅਤੇ ਆਰਟੀਫਿਸ਼ਿਅਲ ਇੰਟੈਲੀਜੈਂਸ ਦੇ ਵਿਸਤਾਰ ਨਾਲ ਸਿਹਤ ਸੰਭਾਲ ਬਿਹਤਰ ਹੋਵੇਗੀ ਅਤੇ ਸਿਹਤ ਉੱਤੇ ਹੋਣ ਵਾਲਾ ਖਰਚ ਘਟੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਵੀ ਮਦਦ ਹੋਵੇਗੀ ਅਤੇ ਖੇਤੀਬਾੜੀ ਖੇਤਰ ਲਈ ਬਹੁਤ ਮਦਦਗਾਰ ਹੋਵੇਗਾ। ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਸਮਾਰਟ ਮੋਬਿਲਿਟੀ ਜਿਹੇ ਹੋਰ ਖੇਤਰਾਂ ਦਾ ਜ਼ਿਕਰ ਕੀਤਾ ਜਿੱਥੇ ਇਹ ਪ੍ਰਮੁੱਖ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕਾਰਜ ‘ਚ ਹੋਣ ਵਾਲੀ ਪ੍ਰਗਤੀ ਦੇ ਮੱਦੇਨਜ਼ਰ ”ਭਾਰਤ ਲਈ ਸਮਾਧਾਨ, ਵਿਸ਼ਵ ਲਈ ਸਮਾਧਾਨ” ਸਾਡਾ ਉਦੇਸ਼ ਹੈ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ ਚੌਥੀ ਉਦਯੋਗਿਕ ਕ੍ਰਾਂਤੀ ਤੋਂ ਲਾਭ ਉਠਾਉਣ ਵਿੱਚ ਸਮਰੱਥ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਇਸ ਦਿਸ਼ਾ ਵਿੱਚ ਬਹੁਤ ਯੋਗਦਾਨ ਵੀ ਪਾਵੇਗਾ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ, ਸਟਾਰਟ ਅੱਪ ਇੰਡੀਆ ਅਤੇ ਅਟਲ ਇਨੋਵੇਸ਼ਨ ਮਿਸ਼ਨ ਜਿਹੇ ਸਰਕਾਰੀ ਉਪਰਾਲੇ ਸਾਡੇ ਨੌਜਵਾਨਾਂ ਨੂੰ ਨਵੀਆਂ ਅਤੇ ਉੱਭਰਦੀਆਂ ਟੈਕਨੋਲੋਜੀਆਂ ਲਈ ਤਿਆਰ ਕਰ ਰਹੇ ਹਨ।

****

ਏਕੇਟੀ/ ਕੇਪੀ/ ਐੱਸਬੀਪੀ