Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੈਪ ਵਾਟਰ ਕਨੈਕਸ਼ਨਾਂ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੈਪ ਵਾਟਰ ਕਨੈਕਸ਼ਨਾਂ ਦੀ ਉਪਲਬਧੀ ਦੀ ਪ੍ਰਸ਼ੰਸਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਪਹਿਲ ਤੋਂ ਲਾਭ ਉਠਾਉਣ ਵਾਲੇ ਸਾਰੇ ਲੋਕਾਂ ਅਤੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਦੇ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਿਆਂ ਨੂੰ ਵੀ ਵਧਾਈਆਂ ਦਿੱਤੀਆਂ।

ਕੇਂਦਰੀ ਜਲ ਸ਼ਕਤੀ ਮੰਤਰੀ, ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇੱਕ ਮਹਾਨ ਉਪਲਬਧੀ, ਭਾਰਤ ਦੇ ਲੋਕਾਂ ਨੂੰ ‘ਹਰ ਘਰ ਜਲ’ ਸੁਨਿਸ਼ਚਿਤ ਕਰਨ ਦੇ ਲਈ ਜ਼ਮੀਨੀ ਪੱਧਰ ’ਤੇ ਹੋਏ ਕਾਰਜ ਦਾ ਸੰਕੇਤ। ਇਸ ਪਹਿਲ ਤੋਂ ਲਾਭ ਉਠਾਉਣ ਵਾਲੇ ਸਾਰੇ ਲੋਕਾਂ ਅਤੇ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਦੇ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲਿਆਂ ਨੂੰ ਵਧਾਈਆਂ।”