Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 75% ਕਵਰੇਜ ਦੇ ਲਕਸ਼ ਨੂੰ ਪਾਰ ਕਰਨ ਦੇ ਲਈ ਅਰੁਣਾਚਲ ਪ੍ਰਦੇਸ਼ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਜਲ ਜੀਵਨ ਮਿਸ਼ਨ ਦੇ ਤਹਿਤ 75% ਕਵਰੇਜ ਦੇ ਲਕਸ਼ ਨੂੰ ਪਾਰ ਕਰਨ ਅਤੇ 1.73 ਲੱਖ ਗ੍ਰਾਮੀਣ ਪਰਿਵਾਰਾਂ ਨੂੰ ਪੀਣ ਦਾ ਪਾਣੀ ਉਪਲਬਧ ਕਰਵਾਉਣ ਦੀ ਉਪਲਬਧੀ ਨੂੰ ਹਾਸਿਲ ਕਰਨ ਦੇ ਲਈ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦੁਰਗਮ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤ ਮਹੋਤਸਵ ਦੇ ਸਮੇਂ ਵਿੱਚ 75% ਕਵਰੇਜ ਪ੍ਰਸ਼ੰਸਾਯੋਗ ਹੈ। ਇਸ ਕਾਰਜ ਨੂੰ ਪੂਰਾ ਕਰਨ ਵਾਲੀ ਟੀਮ ਨੂੰ ਵਧਾਈਆਂ ਅਤੇ ਬਾਕੀ ਹਿੱਸੇ ਨੂੰ ਪੂਰਾ ਕਰਨ ਦੇ ਲਈ ਸ਼ੁਭਕਾਮਨਾਵਾਂ।”

 

 

****

ਡੀਐੱਸ/ਐੱਸਟੀ