Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਝਾਰਖੰਡ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਪ੍ਰਧਾਨ ਮੰਤਰੀ ਨੇ ਝਾਰਖੰਡ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਪ੍ਰਧਾਨ ਮੰਤਰੀ ਨੇ ਝਾਰਖੰਡ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਪ੍ਰਧਾਨ ਮੰਤਰੀ ਨੇ ਝਾਰਖੰਡ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਵਿੱਚ ਸਾਹਿਬਗੰਜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਨੇ ਗੰਗਾ ਨਦੀ ਉੱਤੇ ਇੱਕ ਚਾਰ ਮਾਰਗੀ ਪੁਲ ਅਤੇ ਇੱਕ ਮਲਟੀ ਮਾਡਲ ਟਰਮੀਨਲ ਦਾ ਨੀਂਹ ਪੱਥਰ ਰੱਖਿਆ।ਮਲਟੀ ਮਾਡਲ ਟਰਮੀਨਲ ਵਾਰਾਣਸੀ ਤੋਂ ਹਲਦੀਆ ਤੱਕ ਦੇ ਰਾਸ਼ਟਰੀ ਰਾਜ ਮਾਰਗ 1 ਦੇ ਵਿਕਾਸ ਦਾ ਮਹੱਤਵਪੂਰਨ ਭਾਗ ਹੈ।
ਪ੍ਰਧਾਨ ਮੰਤਰੀ ਨੇ 311 ਕਿਲੋਮੀਟਰ ਲੰਬੇ ਗੋਵਿੰਦਪੁਰ-ਜਾਮਤਾਰਾ-ਢੁੱਮਕਾ-ਸਾਹਿਬਗੰਜ ਹਾਈਵੇ ਦਾ ਉਦਘਾਟਨ ਕੀਤਾ ਅਤੇ ਸਾਹਿਬਗੰਜ ਜ਼ਿਲ੍ਹਾ ਅਦਾਲਤਾਂ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਸੋਲਰ ਊਰਜਾ ਸੁਵਿਧਾ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।
ਪ੍ਰਧਾਨ ਮੰਤਰੀ ਨੇ ਪਹਾੜੀਆ ਸਪੈਸ਼ਲ ਇੰਡੀਆ ਰਿਜ਼ਰਵ ਬਟਾਲੀਅਨ ਦੇ ਕਾਂਸਟੇਬਲਾਂ ਨੁੰ ਪ੍ਰਤੀਕਾਤਮਕ ਤੌਰ `ਤੇ ਨਿਯੁਕਤੀ ਪੱਤਰ ਅਤੇ ਸਵੈ ਸਹਾਇਤਾ ਸਮੂਹ ਦੀਆਂ ਮਹਿਲਾ ਉੱਦਮੀਆਂ ਨੂੰ ਸਮਾਰਟਫੋਨ ਵੀ ਵੰਡੇ।

ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਸੰਥਾਲ ਪਰਗਨਾ ਖੇਤਰ ਨੂੰ ਲਾਭ ਹੋਵੇਗਾ, ਅਤੇ ਆਦਿਵਾਸੀ ਭਾਈਚਾਰੇ ਦੇ ਵਧੇਰੇ ਸ਼ਸਕਤੀਕਰਣ ਲਈ ਸੇਧ ਮਿਲੇਗੀ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਗ਼ਰੀਬ ਮਾਣ ਵਾਲੀ ਜ਼ਿੰਦਗੀ ਜੀਣ ਦੀ ਇੱਛਾ ਅਤੇ ਖ਼ੁਦ ਨੂੰ ਸਾਬਤ ਕਰਨ ਲਈ ਮੌਕਿਆਂ ਦੀ ਤਲਾਸ਼ ਚਾਹੰਦਾ ਹੈ।ਉਨ੍ਹਾਂ ਕਿਹਾ ਕਿ ਉਸ ਨੁੰ ਆਪਣੀ ਸਮਰੱਥਾ ‘ਤੇ ਪੂਰਾ ਵਿਸ਼ਵਾਸ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਮਾਨਦਾਰੀ ਦਾ ਯੁੱਗ ਸ਼ੁਰੂ ਹੋ ਗਿਆ ਹੈ।ਉਨ੍ਹਾਂ ਨੇ ਗ਼ਰੀਬ ਨੂੰ ਉਸ ਦਾ ਹੱਕ ਦੇਣਾ ਸੁਨਿਸ਼ਚਿਤ ਕਰਨ ਲਈ ਲੋਕਾਂ ਦਾ ਅਸ਼ੀਰਵਾਦ ਮੰਗਿਆ।

***

AKT/NT