ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ। ਆਪਣੇ ਸੰਬੋਧਨ ਦੌਰਾਨ, ਪ੍ਰਧਾਨ ਮੰਤਰੀ ਨੇ ਭਾਰਤ ਜਪਾਨ ਸਾਂਝੇਦਾਰੀ ਦੇ ਕਈ ਪਹਿਲੂਆਂ ਨੂੰ ਉਜਾਗਰ ਕੀਤਾ।
ਸ਼੍ਰੀ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਅਬੇ ਅਤੇ ਜਪਾਨ ਦੇ ਲੋਕਾਂ ਦਾ ਉਨ੍ਹਾਂ ਦੀ ਨਿੱਘੀ ਪ੍ਰਾਹੁਣਚਾਰੀ ਤੇ ਸੁਆਗਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਜਪਾਨ ਵਿੱਚ ਭਾਰਤੀ ਭਾਈਚਾਰੇ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ।
ਭਾਰਤੀ ਭਾਈਚਾਰੇ ਨੂੰ ਜਪਾਨ ਵਿੱਚ ਭਾਰਤ ਦੇ ਰਾਜਦੂਤ ਕਗਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਿਵੇਸ਼ ਕਰਨ ਅਤੇ ਮਾਂ ਭੂਮੀ ਨਾਲ ਸੱਭਿਆਚਾਰਕ ਸਬੰਧ ਬਣਾਈ ਰੱਖਣ ਦੀ ਤਾਕੀਦ ਕੀਤੀ।
ਸਰਕਾਰ ਦੀਆਂ ਪਿਛਲੇ ਚਾਰ ਵਰ੍ਹਿਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਲਗਾਤਾਰ ਭਾਰਤੀ ਸਮਾਧਾਨ-ਗਲੋਬਲ ਐਪਲੀਕੇਸ਼ਨਸ ਦੀ ਭਾਵਨਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸ਼ਮੂਲੀਅਤ ਸਬੰਧੀ ਭਾਰਤ ਦੇ ਮਾਡਲ, ਖ਼ਾਸ ਕਰਕੇ ਜੇਏਐੱਮ (ਜਨ ਧਨ ਯੋਜਨਾ, ਮੋਬਾਈਲ, ਆਧਾਰ) ਟ੍ਰਿਨੀਟੀ ਅਤੇ ਡਿਜੀਟਲ ਟ੍ਰਾਂਜੈਕਸ਼ਨ ਮਾਡਲ, ਨੂੰ ਹੁਣ ਪੂਰੀ ਦੁਨੀਆ ਵਿੱਚ ਸਲਾਹਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਭਾਰਤ ਦੇ ਬੇਹੱਦ ਸਫ਼ਲ ਪੂਲਾੜ ਕਾਰਜਕ੍ਰਮ ਅਤੇ ਭਾਰਤ ਵਿੱਚ ਬਣ ਰਹੇ ਮਜ਼ਬੂਤ ਡਿਜੀਟਲ ਬੁਨਿਆਦੀ ਢਾਂਚੇ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ‘ਮੇਕ ਇਨ ਇੰਡੀਆ’ ਪ੍ਰੋਗਰਾਮ ਭਾਰਤ ਨੂੰ ਇਲੈਕਟ੍ਰੌਨਿਕਸ ਅਤੇ ਆਟੋਮੋਬਾਈਲ ਨਿਰਮਾਣ ਲਈ ਇੱਕ ਗਲੋਬਲ ਹੱਬ ਬਣਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ‘ਨਿਊ ਇੰਡੀਆ’ ਦੇ ਇਰਮਾਣ ਲਈ ਸਮਾਰਟ ਬੁਨਿਆਦੀ ਢਾਂਚੇ ਦੀ ਸਿਰਜਣਾ ਵਿੱਚ ਜਪਾਨ ਦੇ ਯੋਗਦਾਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਭਾਰਤ ਅਤੇ ਜਪਾਨ ਦੇ ਸਬੰਧਾਂ ਵਿੱਚ ਲਗਾਤਾਰ ਸੁਧਾਰ ਕਰਨ ਲਈ ਸਖ਼ਤ ਯਤਨ ਕਰਨ ਦੀ ਤਾਕੀਦ ਕੀਤੀ।
ਪ੍ਰਧਾਨ ਮੰਤਰੀ ਜਪਾਨ ਦੇ ਦੋ ਦਿਨਾ ਦੌਰੇ ‘ਤੇ ਹਨ।
*****
ਏਕੇਟੀ/ਕੇਪੀ/ਏਕੇ
Had a delightful interaction with the Indian community in Japan.
— Narendra Modi (@narendramodi) October 29, 2018
The accomplishments of our diaspora make us very proud.
Talked at length about the rich history, robust present and strong future of India-Japan relations. https://t.co/9jdURuB6Il pic.twitter.com/BLiYLMepPq