Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਭਰਪੂਰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਸ਼੍ਰੀ ਮੋਦੀ ਨੇ ਉਨ੍ਹਾਂ ਦੇ ਨਿਮਰ ਸੁਭਾਅ ਅਤੇ ਵਿਗਿਆਨਿਕ ਪ੍ਰਤਿਭਾ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਦੇ ਪ੍ਰਤੀ ਡਾ. ਕਲਾਮ ਦੇ ਬੇਮਿਸਾਲ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਆਪਣੇ ਨਿਮਰ ਸੁਭਾਅ ਅਤੇ ਵਿਸ਼ਿਸ਼ਟ ਵਿਗਿਆਨਿਕ ਪ੍ਰਤਿਭਾ ਨੂੰ ਲੈ ਕੇ ਜਨ-ਜਨ ਦੇ ਚਹੇਤੇ ਰਹੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਸਦਾ ਸ਼ਰਧਾਪੂਰਵਕ ਯਾਦ ਕੀਤਾ ਜਾਵੇਗਾ।”

*******

ਡੀਐੱਸ