Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਐੱਮਜੀਆਰ ਚੇਨਈ ਸੈਂਟ੍ਰਲ ਰੇਲਵੇ ਸਟੇਸ਼ਨ ‘ਤੇ ਚੇਨਈ-ਕੋਯੰਬਟੂਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਐੱਮਜੀਆਰ ਚੇਨਈ ਸੈਂਟ੍ਰਲ ਰੇਲਵੇ ਸਟੇਸ਼ਨ ‘ਤੇ ਚੇਨਈ-ਕੋਯੰਬਟੂਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਐੱਮਜੀਆਰ ਚੇਨਈ ਸੈਂਟ੍ਰਲ ਰੇਲਵੇ ਸਟੇਸ਼ਨ ‘ਤੇ ਚੇਨਈ-ਕੋਯੰਬਟੂਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਾਵਨਾ ਕੀਤਾ। ਇਸ ਪ੍ਰੋਗਰਾਮ ਦੇ ਆਯੋਜਨ ਸਥਲ ‘ਤੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨੇ ਚੇਨਈ-ਕੋਯੰਬਟੂਰ ਵੰਦੇ ਭਾਰਤ ਐਕਸਪ੍ਰੈੱਸ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਦੇ ਨਾਲ-ਨਾਲ ਟ੍ਰੇਨ ਦੇ ਚਾਲਕ ਦਲ ਦੇ ਨਾਲ ਵੀ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਵੰਦੇ ਭਾਰਤ ਐਕਸਪ੍ਰੈੱਸ ਦੀ ਬਦੌਲਤ ਦੋ ਸ਼ਾਨਦਾਰ ਸ਼ਹਿਰਾਂ ਚੇਨਈ ਅਤੇ ਕੋਯੰਬਟੂਰ ਦਰਮਿਆਨ ਹੁਣ ਹੋਰ ਵੀ ਬਿਹਤਰ ਕਨੈਕਟੀਵਿਟੀ ਹੋ ਗਈ ਹੈ। ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਇਸ ਅਵਸਰ ‘ਤੇ ਯੁਵਾ ਸਾਥੀਆਂ ਨਾਲ ਮੁਲਾਕਾਤ ਵੀ ਕੀਤੀ।”

 

 

ਪ੍ਰਧਾਨ ਮੰਤਰੀ ਦੇ ਨਾਲ ਤਮਿਲਨਾਡੂ ਦੇ ਰਾਜਪਾਲ, ਸ਼੍ਰੀ ਆਰ ਐੱਨ ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਸ਼੍ਰੀ ਐੱਮ ਕੇ ਸਟਾਲਿਨ ਅਤੇ ਕੇਂਦਰੀ ਰੇਲ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਵੀ ਇਸ ਅਵਸਰ ‘ਤੇ ਮੌਜੂਦ ਸਨ।

 

***

 ਡੀਐੱਸ/ਟੀਐੱਸ