Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੁਆਰਾ ਭਾਰਤ ਦੇ ਮੋਹਰੀ ਯੂਨੀਫਾਇਡ ਪੇਮੈਂਟਸ ਇੰਟਰਫੇਸ (ਯੂਪੀਆਈ- UPI)  ਪਲੈਟਫਾਰਮ ਨੂੰ ਅਪਣਾਉਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਰੋਲੇ ਨੂੰ ਵਧਾਈਆਂ ਦਿੱਤੀਆਂ ਅਤੇ ਡਿਜੀਟਲ ਪਰਿਵਰਤਨ (digital transformation) ਦੇ ਖੇਤਰ ਵਿੱਚ ਵਧੇਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਆਈਸੀਸੀ ਟੀ20 ਪੁਰਸ਼ ਕ੍ਰਿਕਟ ਵਿਸ਼ਵ ਕੱਪ (ICC T20 Men’s Cricket World Cup ) ਦੀ ਸਫ਼ਲਤਾਪੂਰਵਕ ਸਹਿ-ਮੇਜ਼ਬਾਨੀ ਦੇ ਲਈ ਪ੍ਰਧਾਨ ਮੰਤਰੀ ਰੋਲੇ ਦੀ ਸ਼ਲਾਘਾ ਕੀਤੀ।

ਬੈਠਕ ਦੇ ਦੌਰਾਨ, ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ‘ਤੇ ਚਰਚਾ ਕੀਤੀ, ਜਿਸ ਵਿੱਚ ਸੁਰੱਖਿਆ, ਸਿਹਤ, ਟ੍ਰਾਂਸਪੋਰਟੇਸ਼ਨ, ਖੇਤੀਬਾੜੀ, ਸਮਰੱਥਾ ਨਿਰਮਾਣ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਲੋਕਾਂ ਦੇ ਦਰਮਿਆਨ ਆਪਸੀ ਸੰਪਰਕ (people-to-people ties) ਦੇ ਖੇਤਰਾਂ ਵਿੱਚ ਸਹਿਯੋਗ ਸ਼ਾਮਲ ਸੀ। ਵਾਰਤਾ ਦੇ ਬਾਅਦ ਫੂਡ ਪ੍ਰੋਸੈੱਸਿੰਗ ‘ਤੇ ਇੱਕ ਸਹਿਮਤੀ ਪੱਤਰ (ਐੱਮਓਯੂ- MOU) ਦਾ ਭੀ ਅਦਾਨ-ਪ੍ਰਦਾਨ ਕੀਤਾ ਗਿਆ।  

 

***

ਐੱਮਜੇਪੀਐੱਸ/ਐੱਸਆਰ