Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਿੱਲੀ ਮੈਟਰੋ ਵਿੱਚ ਯਾਤਰੀਆਂ ਦੀ ਸੰਖਿਆ ਕੋਵਿਡ ਤੋਂ ਪਹਿਲਾਂ ਦੇ ਪੱਧਰ ਤੋਂ ਅਧਿਕ ਹੋਣ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਮੈਟਰੋ ਵਿੱਚ ਸਫ਼ਰ ਕਰਨ ਵਾਲੇ ਰੋਜ਼ਾਨਾ ਯਾਤਰੀਆਂ ਦੀ ਸੰਖਿਆ ਵਿੱਚ ਵਾਧੇ ਦੀ ਪ੍ਰਸ਼ੰਸਾ ਕੀਤੀ ਹੈ।

 

ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ, ਇਹ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਮੈਟਰੋ ਵਿੱਚ ਯਾਤਰਾ ਕਰਨ ਵਾਲੇ ਰੋਜ਼ਾਨਾ ਯਾਤਰੀਆਂ ਦੀ ਸੰਖਿਆ ਨੇ ਕੋਵਿਡ ਤੋਂ ਪਹਿਲਾਂ ਦੇ ਅੰਕੜਿਆਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਇਹ ਹੁਣ ਤੱਕ ਦੀ ਸਭ ਤੋਂ ਵੱਧ ਸੰਖਿਆ ਹੈ। ਦਸ ਫਰਵਰੀ, 2020 ਨੂੰ ਦਿੱਲੀ ਮੈਟਰੋ ਦੇ ਰੋਜ਼ਾਨਾ ਯਾਤਰੀਆਂ ਦੀ ਸੰਖਿਆ ਜਿੱਥੇ 66,18,717 ਸੀ, ਉੱਥੇ 28 ਅਗਸਤ, 2023 ਨੂੰ ਇਹ ਵਧ ਕੇ 68,16,252 ਹੋ ਗਈ ਹੈ।

 

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਜਵਾਬ ਦਿੱਤਾ ਅਤੇ ਕਿਹਾ;

“ਵਧੀਆ ਖ਼ਬਰ। ਸਾਡੀ ਸਰਕਾਰ ਲਗਾਤਾਰ ਸੁਨਿਸ਼ਚਿਤ ਕਰਦੀ ਰਹੇਗੀ ਕਿ ਸਾਡੇ ਸਾਰੇ ਸ਼ਹਿਰੀ ਕੇਂਦਰਾਂ ਵਿੱਚ ਆਧੁਨਿਕ ਅਤੇ ਅਰਾਮਦੇਹ ਪਬਲਿਕ ਟ੍ਰਾਂਸਪੋਰਟ ਉਪਲਬਧ ਹੋਣ।”

 

***

ਡੀਐੱਸ/ਐੱਸਟੀ