Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੁਬਈ ਦੇ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਦੁਬਈ ਦੇ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਦੁਬਈ ਦੇ ਕ੍ਰਾਊਨ ਪ੍ਰਿੰਸ, ਮਹਾਮਹਿਮ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Hamdan bin Mohammed bin Rashid Al Maktoum) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਭਾਰਤ-ਸੰਯੁਕਤ ਅਰਬ ਅਮੀਰਾਤ ਸਬੰਧਾਂ ਨੂੰ ਮਜ਼ਬੂਤ ਕਰਨਦੀ ਪ੍ਰਤੀਬੱਧਤਾ ਦੁਹਰਾਈ ਉਨ੍ਹਾਂ ਨੇ ਕਿਹਾ ਕਿ ਭਾਰਤ-ਸੰਯੁਕਤ ਅਰਬ ਅਮੀਰਾਤ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਅੱਗੇ ਵਧਾਉਣ ਵਿੱਚ ਦੁਬਈ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। 

ਪ੍ਰਧਾਨ ਮੰਤਰੀ ਨੇ ਐਕਸ (Xਤੇ ਲਿਖਿਆ;

 ਦੁਬਈ ਦੇ ਕ੍ਰਾਊਨ ਪ੍ਰਿੰਸਮਾਣਯੋਗ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੂੰ ਮਿਲ ਕੇ ਪ੍ਰਸੰਨਤਾ ਹੋਈ। ਦੁਬਈ ਨੇ ਭਾਰਤ-ਸੰਯੁਕਤ ਅਰਬ ਅਮੀਰਾਤ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਵਿਸ਼ੇਸ਼ ਯਾਤਰਾ ਸਾਡੀ ਗਹਿਰੀ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ ਅਤੇ ਭਵਿੱਖ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਮਾਰਗ ਪੱਧਰਾ ਕਰਦੀ ਹੈ।

@HamdanMohammed”

 

****

ਐੱਮਜੇਪੀਐੱਸ/ਐੱਸਟੀ