Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ

ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ, 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ ਦੇ ਦੌਰਾਨ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ,ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਦੇ ਨਾਲ ਇੱਕ ਬੈਠਕ ਕੀਤੀ।

 

ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਦੁੱਵਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਰੱਖਿਆ, ਖੇਤੀਬਾੜੀ, ਵਪਾਰ ਤੇ ਨਿਵੇਸ਼, ਸਿਹਤ, ਸੰਭਾਲ਼ ਅਤੇ ਜਨ-ਜਨ ਦੇ ਦਰਮਿਆਨ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਹੋਈ ਪ੍ਰਗਤੀ ‘ਤੇ ਤਸੱਲੀ ਪ੍ਰਗਟਾਈ।

 

ਦੋਹਾਂ ਧਿਰਾਂ ਨੇ ਬਹੁਪੱਖੀ ਸੰਗਠਨਾਂ ਅਤੇ ਆਪਸੀ ਹਿਤ ਦੇ ਖੇਤਰੀ ਤੇ ਬਹੁਪੱਖੀ ਮੁੱਦਿਆਂ ਵਿੱਚ ਨਿਰੰਤਰ ਤਾਲਮੇਲ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਨੇ ਭਾਰਤ ਦੀ ਜੀ-20 ਪ੍ਰਧਾਨਗੀ ਦੇ ਲਈ ਪੂਰਨ ਸਮਰਥਨ ਵਿਅਕਤ ਕੀਤਾ ਅਤੇ ਅਫਰੀਕਨ ਯੂਨੀਅਨ ਨੂੰ ਜੀ-20 ਦੀ ਪੂਰਨ ਮੈਂਬਰਸ਼ਿਪ ਦੇਣ ਨੂੰ ਲੈ ਕੇ ਭਾਰਤ ਦੀ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਜੀ-20 ਸਮਿਟ ਦੇ ਲਈ ਨਵੀਂ ਦਿੱਲੀ ਦੀ ਯਾਤਰਾ ਨੂੰ ਲੈ ਕੇ ਉਤਸੁਕ ਹਨ।

 

ਪ੍ਰਧਾਨ ਮੰਤਰੀ ਨੇ ਬ੍ਰਿਕਸ ਸਮਿਟ(BRICS Summit) ਦੇ ਸਫ਼ਲ ਆਯੋਜਨ ਦੇ ਲਈ ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਪਰਸਪਰ ਸੁਵਿਧਾਜਨਕ ਤਾਰੀਖ ‘ਤੇ ਦੱਖਣ ਅਫਰੀਕਾ ਦਾ ਸਰਕਾਰੀ ਦੌਰਾ ਕਰਨ ਦੇ ਲਈ ਰਾਸ਼ਟਰਪਤੀ ਸ਼੍ਰੀ ਰਾਮਾਫੋਸਾ ਦੇ ਸੱਦੇ ਨੂੰ ਸਵੀਕਾਰ ਕੀਤਾ।

***

 

ਡੀਐੱਸ/ਏਕੇ