Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਪੁਰ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪ੍ਰਧਾਨ ਮੰਤਰੀ ਨੇ ਨਾਗਪੁਰ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਪੁਰ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ 1 ਤੋਂ ਨਾਗਪੁਰ ਅਤੇ ਬਿਲਾਸਪੁਰ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

 

ਪ੍ਰਧਾਨ ਮੰਤਰੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਰੇਲ ਡੱਬਿਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਵਿੱਚ ਮੁਹੱਈਆ ਸੁਵਿਧਾਵਾਂ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਲੋਕੋਮੋਟਿਵ ਇੰਜਣ ਦੇ ਕੰਟਰੋਲ ਸੈਂਟਰ ਦਾ ਨਿਰੀਖਣ ਕੀਤਾ ਅਤੇ ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੀਆਂ ਵਿਕਾਸ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। ਨਾਗਪੁਰ ਤੋਂ ਬਿਲਾਸਪੁਰ ਦੀ ਯਾਤਰਾ ਦਾ ਸਮਾਂ 7-8 ਘੰਟਿਆਂ ਤੋਂ ਘੱਟ ਕੇ 5 ਘੰਟੇ 30 ਮਿੰਟ ਰਹਿ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਨਾਗਪੁਰ ਅਤੇ ਬਿਲਾਸਪੁਰ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਟ੍ਰੇਨ ਨਾਲ ਕਨੈਕਟੀਵਿਟੀ ਵਿੱਚ ਕਾਫੀ ਵਾਧਾ ਹੋਵੇਗਾ।

 

 

 

ਪ੍ਰਧਾਨ ਮੰਤਰੀ ਜਦੋਂ ਨਾਗਪੁਰ ਰੇਲਵੇ ਸਟੇਸ਼ਨ ਤੇ ਪਹੁੰਚੇਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀਸ਼੍ਰੀ ਏਕਨਾਥ ਸ਼ਿੰਦੇਮਹਾਰਾਸ਼ਟਰ ਦੇ ਰਾਜਪਾਲਸ਼੍ਰੀ ਭਗਤ ਸਿੰਘ ਕੋਸ਼ਿਆਰੀਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਵੀ ਮੌਜੂਦ ਸਨ।

 

ਪਿਛੋਕੜ

 

ਟ੍ਰੇਨ ਦੀ ਸ਼ੁਰੂਆਤ ਖੇਤਰ ਵਿੱਚ ਟੂਰਿਜ਼ਮ ਨੂੰ ਹੁਲਾਰਾ ਦੇਣ ਵਿੱਚ ਮਦਦ ਕਰੇਗੀ ਅਤੇ ਯਾਤਰਾ ਦਾ ਇੱਕ ਅਰਾਮਦਾਇਕ ਅਤੇ ਤੇਜ਼ ਮੋਡ ਪ੍ਰਦਾਨ ਕਰੇਗੀ। ਨਾਗਪੁਰ ਤੋਂ ਬਿਲਾਸਪੁਰ ਦੀ ਯਾਤਰਾ ਦਾ ਸਮਾਂ 5 ਘੰਟੇ 30 ਮਿੰਟ ਹੋਵੇਗਾ। ਇਹ ਦੇਸ਼ ਵਿੱਚ ਪੇਸ਼ ਕੀਤੀ ਜਾਣ ਵਾਲੀ ਛੇਵੀਂ ਵੰਦੇ ਭਾਰਤ ਟ੍ਰੇਨ ਹੋਵੇਗੀ ਅਤੇ ਪਹਿਲਾਂ ਦੀ ਤੁਲਨਾ ਵਿੱਚ ਇੱਕ ਉੱਨਤ ਸੰਸਕਰਣ ਹੈਜੋ ਬਹੁਤ ਹਲਕੀ ਅਤੇ ਘੱਟ ਸਮੇਂ ਵਿੱਚ ਉੱਚ ਰਫ਼ਤਾਰ ਤੱਕ ਪਹੁੰਚਣ ਦੇ ਸਮਰੱਥ ਹੈ। ਵੰਦੇ ਭਾਰਤ 2.0 ਹੋਰ ਉੱਨਤ ਅਤੇ ਬਿਹਤਰ ਸੁਵਿਧਾਵਾਂ ਨਾਲ ਲੈਸ ਹੈ ਜਿਵੇਂ ਕਿ ਸਿਰਫ਼ 52 ਸਕਿੰਟਾਂ ਵਿੱਚ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਤੱਕ ਪਹੁੰਚਣਾਅਤੇ ਵੱਧ ਤੋਂ ਵੱਧ 180 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ। ਅੱਪਗ੍ਰੇਡ ਕੀਤੀ ਵੰਦੇ ਭਾਰਤ ਐਕਸਪ੍ਰੈੱਸ ਦਾ ਵਜ਼ਨ ਪਿਛਲੇ ਸੰਸਕਰਣ ਦੇ 430 ਟਨ ਦੇ ਮੁਕਾਬਲੇ 392 ਟਨ ਹੋਵੇਗਾ। ਇਸ ਵਿੱਚ ਵਾਈ-ਫਾਈ ਕੰਟੈਂਟ ਔਨ-ਡਿਮਾਂਡ ਦੀ ਸੁਵਿਧਾ ਵੀ ਹੋਵੇਗੀ। ਹਰੇਕ ਕੋਚ ਵਿੱਚ 32” ਸਕਰੀਨਾਂ ਹਨ ਜੋ ਯਾਤਰੀਆਂ ਨੂੰ ਜਾਣਕਾਰੀ ਅਤੇ ਇਨਫੋਟੇਨਮੈਂਟ ਪ੍ਰਦਾਨ ਕਰਦੀਆਂ ਹਨ ਜਦੋਂ ਕਿ ਪਿਛਲੇ ਸੰਸਕਰਣ ਵਿੱਚ 24” ਸਕਰੀਨਾਂ ਲਗੀਆਂ ਸਨ। ਵੰਦੇ ਭਾਰਤ ਐਕਸਪ੍ਰੈੱਸ ਵਾਤਾਵਰਣ ਦੇ ਅਨੁਕੂਲ ਵੀ ਹੋਵੇਗੀ ਕਿਉਂਕਿ ਏਸੀ 15 ਪ੍ਰਤੀਸ਼ਤ ਵਧੇਰੇ ਊਰਜਾ ਦਕਸ਼ ਹੋਣਗੇ। ਟ੍ਰੈਕਸ਼ਨ ਮੋਟਰ ਦੀ ਧੂੜ-ਮੁਕਤ ਸਵੱਛ ਹਵਾ ਕੂਲਿੰਗ ਨਾਲਯਾਤਰਾ ਵਧੇਰੇ ਅਰਾਮਦਾਇਕ ਹੋ ਜਾਵੇਗੀ। ਇੱਕ ਸਾਈਡ ਰੀਕਲਾਈਨਰ ਸੀਟ ਦੀ ਸੁਵਿਧਾ ਜੋ ਪਹਿਲਾਂ ਸਿਰਫ਼ ਐਗਜ਼ੀਕਿਊਟਿਵ ਕਲਾਸ ਦੇ ਯਾਤਰੀਆਂ ਨੂੰ ਦਿੱਤੀ ਜਾਂਦੀ ਸੀਹੁਣ ਸਾਰੀਆਂ ਕਲਾਸਾਂ ਲਈ ਉਪਲਬਧ ਕਰਵਾਈ ਜਾਵੇਗੀ। ਐਗਜ਼ੀਕਿਊਟਿਵ ਕੋਚਾਂ ਕੋਲ 180-ਡਿਗਰੀ ਘੁੰਮਣ ਵਾਲੀਆਂ ਸੀਟਾਂ ਦੀ ਅਤਿਰਿਕਤ ਵਿਸ਼ੇਸ਼ਤਾ ਹੈ।

 

ਵੰਦੇ ਭਾਰਤ ਐਕਸਪ੍ਰੈੱਸ ਦੇ ਨਵੇਂ ਡਿਜ਼ਾਇਨ ਵਿੱਚਹਵਾ ਸ਼ੁੱਧੀਕਰਨ ਲਈ ਰੂਫ-ਮਾਉਂਟੇਡ ਪੈਕੇਜ ਯੂਨਿਟ (ਆਰਐੱਮਪੀਯੂ) ਵਿੱਚ ਇੱਕ ਫੋਟੋ-ਕੈਟਾਲੀਟਿਕ ਅਲਟਰਾਵਾਇਲਟ ਹਵਾ ਸ਼ੁੱਧੀਕਰਨ ਸਿਸਟਮ ਸਥਾਪਿਤ ਕੀਤਾ ਗਿਆ ਹੈ। ਸੈਂਟਰਲ ਸਾਇੰਟਿਫਿਕ ਇੰਸਟਰੂਮੈਂਟਸ ਆਰਗੇਨਾਈਜੇਸ਼ਨ (ਸੀਐੱਸਆਈਓ)ਚੰਡੀਗੜ੍ਹ ਦੁਆਰਾ ਸਿਫ਼ਾਰਿਸ਼ ਕੀਤੇ ਅਨੁਸਾਰਇਹ ਸਿਸਟਮ ਆਰਐੱਮਪੀਯੂ ਦੇ ਦੋਵਾਂ ਸਿਰਿਆਂ ਤੇ ਡਿਜ਼ਾਇਨ ਅਤੇ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਤਾਜ਼ੀ ਹਵਾ ਅਤੇ ਹਵਾ ਦੀ ਵਾਪਸੀ ਰਾਹੀਂ ਆਉਣ ਵਾਲੇ ਕੀਟਾਣੂਆਂਬੈਕਟੀਰੀਆਵਾਇਰਸ ਆਦਿ ਤੋਂ ਹਵਾ ਨੂੰ ਮੁਕਤ ਕਰਨ ਲਈ ਫਿਲਟਰ ਅਤੇ ਸਾਫ਼ ਕੀਤਾ ਜਾ ਸਕੇ।

 

ਵੰਦੇ ਭਾਰਤ ਐਕਸਪ੍ਰੈੱਸ 2.0 ਵਿਭਿੰਨ ਬਿਹਤਰ ਅਤੇ ਏਅਰਕ੍ਰਾਫਟ-ਜਿਹੇ ਯਾਤਰਾ ਅਨੁਭਵ ਪੇਸ਼ ਕਰਦੀ ਹੈ। ਇਹ ਸਵਦੇਸ਼ੀ ਤੌਰ ਤੇ ਵਿਕਸਿਤ ਟ੍ਰੇਨ ਟੱਕਰ ਤੋਂ ਬਚਣ ਵਾਲੀ ਪ੍ਰਣਾਲੀ – ਕਵਚ (KAVACH) ਸਮੇਤ ਅਤਿ-ਆਧੁਨਿਕ ਉੱਨਤ ਸੁਰੱਖਿਆ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

 

 

 **********

 

ਡੀਐੱਸ/ਟੀਐੱਸ