Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਵਿੱਚ ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨ ਦਾ ਸੱਦਾ ਦਿੱਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕਾਂ ਨੂੰ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਵਿੱਚ ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨ ਦਾ ਸੱਦਾ ਦਿੱਤਾ।  ਐਕਸ (X) ‘ਤੇ ਕੀਤੀ ਗਈ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ (@rajnathsingh) ਲਿਖਦੇ ਹਨ ਕਿ ਬਾਬਾਸਾਹੇਬ (Babasaheb) ਆਧੁਨਿਕ ਭਾਰਤ ਦੇ ਮਹਾਨਤਮ ਵਿਚਾਰਕਾਂ ਅਤੇ ਸੰਸਥਾ-ਨਿਰਮਾਤਾਵਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਪ੍ਰਮੁੱਖ ਸੰਸਥਾਵਾਂ ਦੀ ਸਥਾਪਨਾ ਵਿੱਚ ਡਾ. ਅੰਬੇਡਕਰ ਦੀ ਭੂਮਿਕਾ ਨੂੰ ਯਾਦ ਕੀਤਾ ਹੈ ਅਤੇ ਨਾਗਰਿਕਾਂ ਨੂੰ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਵਿੱਚ ਉਨ੍ਹਾਂ ਦੇ ਆਦਰਸ਼ਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨ ਦਾ ਸੱਦਾ ਦਿੱਤਾ ਹੈ।”

 

**********

ਐੱਮਜੇਪੀਐੱਸ/ਐੱਸਆਰ