Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਨਿਊਯਾਰਕ  ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ। 

ਭਾਈਚਾਰੇ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਅਸਾਧਾਰਣ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤਾ। ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਦੋ ਮਹਾਨ ਲੋਕਤੰਤਰਾਂ ਦੇ ਦਰਮਿਆਨ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਭਾਰਤੀ ਅਮਰੀਕੀ ਭਾਈਚਾਰੇ ਦੁਆਰਾ ਪ੍ਰਭਾਵਸ਼ਾਲੀ ਰੂਪ ਨਾਲ ਸਮ੍ਰਿੱਧ ਹਨ। ਪ੍ਰਧਾਨ ਮੰਤਰੀ ਨੇ ਇੱਕ ਦਿਨ ਪਹਿਲੇ ਡੇਲਾਵੇਅਰ ਵਿਖੇ ਰਾਸ਼ਟਰਪਤੀ ਸ਼੍ਰੀ ਬਾਇਡਨ ਦੇ ਨਾਲ ਉਨ੍ਹਾਂ ਦੇ  ਘਰ ਹੋਈ ਆਪਣੀ ਮੁਲਾਕਾਤ ਬਾਰੇ ਚਰਚਾ ਕੀਤੀ। ਇਹ ਵਿਸ਼ੇਸ਼ ਭਾਵ ਵਿਸ਼ਵਾਸ ਦੇ ਉਸ ਪੁਲ਼ ਨੂੰ ਦਰਸਾਉਂਦਾ ਹੈ, ਜੋ ਭਾਰਤੀ ਭਾਈਚਾਰੇ ਨੇ ਅਮਰੀਕਾ ਦੇ ਨਾਲ ਬਣਾਇਆ ਹੈ। 

ਪ੍ਰਧਾਨ ਮੰਤਰੀ ਨੇ 2047 ਤੱਕ ਵਿਕਸਿਤ ਭਾਰਤ ਦੇ ਆਪਣੇ ਵਿਜ਼ਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਾਨਵ ਇਤਿਹਾਸ ਦੀ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਨੇ ਉਨ੍ਹਾਂ ਨੂੰ ਇਤਿਹਾਸਿਕ ਤੀਸਰਾ ਕਾਰਜਕਾਲ ਪ੍ਰਦਾਨ ਕੀਤਾ ਹੈ, ਜਿਸ ਵਿੱਚ ਉਹ ਪਹਿਲਾਂ ਤੋਂ ਕਿਤੇ ਵੱਧ ਸਮਰਪਣ ਦੇ ਨਾਲ ਭਾਰਤ ਦੀ ਪ੍ਰਗਤੀ ਦੇ ਲਈ ਕੰਮ ਕਰਨ ਲਈ ਪ੍ਰਤੀਬੱਧ ਹਨ। ਉਨ੍ਹਾਂ ਨੇ ਪਿਛਲੇ ਦਹਾਕੇ ਵਿੱਚ ਭਾਰਤ ਵਿੱਚ ਹੋਏ ਵਿਆਪਕ ਬਦਲਾਵਾਂ –ਅਗਲੀ ਪੀੜ੍ਹੀ ਦੇ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਤੋਂ ਲੈ ਕੇ 250 ਮਿਲੀਅਨ ਲੋਕਾਂ ਨੂੰ ਗ਼ਰੀਬੀ ਦੇ ਚੰਗੁਲ ਤੋਂ ਬਾਹਰ ਕੱਢਣ ਤੱਕ, ਭਾਰਤ ਦੇ ਆਰਥਿਕ ਵਾਧੇ ਅਤੇ 10ਵੀਂ ਸਭ ਤੋਂ ਵੱਡੀ ਅਰਥਵਿਵਸਥਾ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਤੱਕ, ਅਤੇ ਹੁਣ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਲਕਸ਼ ਨੂੰ ਰੇਖਾਂਕਿਤ ਕੀਤਾ। 

 

ਪ੍ਰਧਾਨ ਮੰਤਰੀ ਨੇ ਲੋਕਾਂ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਸੁਧਾਰਾਂ ਨੂੰ ਅੱਗੇ ਵਧਾਉਣ ਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਨਵੀਂ ਜੀਵੰਤਤਾ ਦਾ ਜ਼ਿਕਰ ਕੀਤਾ, ਜਿਸ ਵਿੱਚ ਇਨੋਵੇਸ਼ਨ, ਇੰਟਰਨਰਸ਼ਿਪ, ਸਟਾਰਟਅੱਪਸ, ਵਿੱਤੀ ਸਮਾਵੇਸ਼ਨ, ਅਤੇ ਡਿਜੀਟਲ ਐਮਪਾਵਰਮੈਂਟ ਅਤੇ ਸਮ੍ਰਿੱਧੀ ਨੂੰ ਹੁਲਾਰਾ ਦੇ ਰਹੇ ਹਨ। ਉਨ੍ਹਾਂ ਨੇ 

 

 

ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਅਤੇ ਗ੍ਰੀਨ ਟ੍ਰਾਂਜ਼ਿਸ਼ਨ ਦੇ ਜ਼ਮੀਨੀ ਪੱਧਰ ‘ਤੇ ਵਿਆਪਕ ਪ੍ਰਭਾਵ ‘ਤੇ ਚਾਨਣਾ ਪਾਇਆ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਆਲਮੀ ਵਿਕਾਸ, ਸਮ੍ਰਿੱਧੀ, ਸ਼ਾਂਤੀ ਅਤੇ ਸੁਰੱਖਿਆ, ਜਲਵਾਯੂ ਪਰਿਵਰਤਨ ਕਾਰਵਾਈ, ਇਨੋਵੇਸ਼ਨ, ਸਪਲਾਈ ਅਤੇ ਵੈਲਿਊ ਚੇਨਸ ਤੇ ਆਲਮੀ ਕੌਸ਼ਲ ਪਾੜੇ ਨੂੰ ਦੂਰ ਕਰਨ ਵਿੱਚ ਪ੍ਰਮੁੱਖ ਯੋਗਦਾਨਕਰਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਆਲਮੀ ਮੰਚ ‘ਤੇ ਭਾਰਤ ਦੀ ਆਵਾਜ਼ ਹੋਰ ਵੀ ਗਹਿਨ ਅਤੇ ਜ਼ੋਰਦਾਰ ਤਰੀਕੇ ਨਾਲ ਗੂੰਜ ਰਹੀ ਹੈ। 

 

ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਬੋਸਟਨ ਅਤੇ ਲੌਸ ਐਂਜਲਿਸ ਵਿੱਚ ਦੋ ਨਵੇਂ ਭਾਰਤੀ ਵਣਜ ਦੂਤਾਵਾਸ ਖੋਲ੍ਹਣ ਅਤੇ ਹਓਸਟਨ ਯੂਨੀਵਰਸਿਟੀ ਵਿੱਚ ਤਮਿਲ ਅਧਿਐਨ ਦੇ ਲਈ ਤਿਰੂਵੱਲੁਵਰ ਚੇਅਰ ਖੋਲ੍ਹਣ ਦੀ ਯੋਜਨਾ ਦਾ ਐਲਾਨ ਕੀਤਾ। ਇਨ੍ਹਾਂ ਕਦਮਾਂ ਨਾਲ ਭਾਰਤ ਅਤੇ ਅਮਰੀਕਾ ਵਿੱਚ ਰਹਿਣ ਵਾਲੇ ਉਸ ਦੇ ਪ੍ਰਵਾਸੀਆਂ ਦਰਮਿਆਨ ਸਬੰਧ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਨੇ ਆਸ਼ਾ ਵਿਅਕਤ ਕੀਤੀ ਕਿ ਭਾਰਤੀ ਪ੍ਰਵਾਸੀ ਆਪਣੀ ਮਜ਼ਬੂਤ ਸੰਗਠਿਤ ਸ਼ਕਤੀ ਦੇ ਨਾਲ ਭਾਰਤ ਅਤੇ ਅਮਰੀਕਾ ਦਰਮਿਆਨ ਗਹਿਰੇ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਰਹਿਣਗੇ। 

*****

ਐੱਮਜੇਪੀਐੱਸ/ਐੱਸਆਰ/ਬੀਐੱਮ