Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 50 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 50 ਕਿਲੋਗ੍ਰਾਮ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਨਿਕਹਤ ਜ਼ਰੀਨ ਭਾਰਤ ਦੀ ਸ਼ਾਨ ਹਨ। ਉਹ ਇੱਕ ਵਿਸ਼ਵ ਪੱਧਰੀ ਐਥਲੀਟ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਕੌਸ਼ਲ ਦੇ ਲਈ ਕਾਫੀ ਸਰਾਹਿਆ ਜਾਂਦਾ ਹੈ। ਮੈਂ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਤੇ ਉਨ੍ਹਾਂ ਨੂੰ ਵਧਾਈਆਂ ਦਿੰਦਾ ਹਾਂ। ਵਿਭਿੰਨ ਟੂਰਨਾਮੈਂਟਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੇ ਨਿਰੰਤਰ ਸ੍ਰੇਸ਼ਠਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। #Cheer4India

 

 

*****

 

ਡੀਐੱਸ/ਟੀਐੱਸ