Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਅੱਜ ਪਰਾਕ੍ਰਮ ਦਿਵਸ (Parakram Diwas) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਨੇਤਾਜੀ ਦਾ ਯੋਗਦਾਨ ਅਦੁੱਤੀ ਸੀ ਅਤੇ ਉਹ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੇ ਪ੍ਰਤੀਕ ਸਨ।

ਐਕਸ (X) ‘ਤੇ ਵੱਖਰੀਆਂ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

 “ਅੱਜ, ਪਰਾਕ੍ਰਮ ਦਿਵਸ (Parakram Diwas) ਦੇ ਅਵਸਰ ‘ਤੇ, ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਮੈਂ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦਾ ਯੋਗਦਾਨ ਅਦੁੱਤੀ ਹੈ। ਉਹ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੇ ਪ੍ਰਤੀਕ ਸਨ। ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਉਨ੍ਹਾਂ ਦੇ ਸੁਪਨਿਆਂ ਦੇ ਅਨੁਰੂਪ ਭਾਰਤ ਬਣਾਉਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।

 “ਅੱਜ ਸਵੇਰੇ ਲਗਭਗ 11:25 ਵਜੇ ਮੈਂ ਪਰਾਕ੍ਰਮ ਦਿਵਸ (Parakram Diwas) ਪ੍ਰੋਗਰਾਮ ਵਿੱਚ ਆਪਣਾ ਸੰਦੇਸ਼ ਸਾਂਝਾ ਕਰਾਂਗਾ। ਇਹ ਦਿਨ ਸਾਡੀਆਂ ਭਾਵੀ ਪੀੜ੍ਹੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਸਾਹਸ ਦੇ ਨਾਲ ਕਾਰਜ ਕਰਨ ਦੇ ਲਈ ਪ੍ਰੇਰਿਤ ਕਰੇਗਾ, ਜਿਹਾ ਕਿ ਸੁਭਾਸ਼ ਬਾਬੂ ਨੇ ਕੀਤਾ ਸੀ।

 

 

 

 

***

ਐੱਮਜੇਪੀਐੱਸ/ਐੱਸਆਰ