Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਸ਼ਟਰ ਮਹਾ ਸਭਾ ਦੇ 79ਵੇਂ ਸੈਸ਼ਨ ਦੌਰਾਨ ਨੇਪਾਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕੇ. ਪੀ. ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ।

ਦੋਨੋਂ ਨੇਤਾਵਾਂ ਨੇ ਭਾਰਤ ਅਤੇ ਨੇਪਾਲ ਦਰਮਿਆਨ ਵਿਸ਼ਿਸ਼ਟ ਅਤੇ ਨੇੜਲੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ, ਅਤੇ ਵਿਕਾਸ ਸਾਂਝੇਦਾਰੀ, ਹਾਈਡ੍ਰੋਪਾਵਰ ਸਹਿਯੋਗ, ਲੋਕਾਂ ਦਰਮਿਆਨ ਆਪਸੀ ਸਬੰਧ ਅਤੇ ਭੌਤਿਕ, ਡਿਜੀਟਲ ਅਤੇ ਊਰਜਾ ਦੇ ਖੇਤਰ ਵਿੱਚ ਕਨੈਕਟੀਵਿਟੀ ਵਧਾਉਣ ਸਹਿਤ ਵਿਵਿਧ ਖੇਤਰਾਂ ਵਿੱਚ ਹੋਈ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਨੇਪਾਲ ਨੂੰ ਅੰਤਰਰਾਸ਼ਟਰੀ ਸੋਲਰ ਅਲਾਇੰਸ (ਆਈਐੱਸਏ) ਵਿੱਚ ਪੂਰਣ ਮੈਂਬਰ ਦੇ ਰੂਪ ਵਿੱਚ ਸ਼ਾਮਲ ਹੋਣ ਵਾਲਾ 101ਵਾਂ ਦੇਸ਼ ਬਣਨ ‘ਤੇ ਵਧਾਈ ਦਿੱਤੀ, ਅਤੇ ਜਲਵਾਯੂ ਪਰਿਵਰਤਨ ਦੀ ਚੁਣੌਤੀ ਦੇ ਪ੍ਰਤੀ ਖੇਤਰੀ ਪ੍ਰਕਿਰਿਆ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

ਨੇਪਾਲ ਭਾਰਤ ਦੀ ਪੜੋਸੀ ਪ੍ਰਥਮ ਨੀਤੀ ਦੇ ਤਹਿਤ ਉਸ ਦਾ ਪ੍ਰਾਥਮਿਕਤਾ ਵਾਲਾ ਸਾਂਝੇਦਾਰ ਹੈ। ਇਹ ਮੀਟਿੰਗ ਸਾਡੀ ਪੜੋਸੀ ਪ੍ਰਥਮ ਨੀਤੀ ਨੂੰ ਅੱਗੇ ਵਧਾਉਣ ਦੇ ਲਈ ਭਾਰਤ ਅਤੇ ਨੇਪਾਲ ਦਰਮਿਆਨ ਨਿਯਮਿਤ ਉੱਚ ਪੱਧਰੀ ਅਦਾਨ-ਪ੍ਰਦਾਨ ਦੀ ਪਰੰਪਰਾ ਨੂੰ ਜਾਰੀ ਰੱਖਦੀ ਹੈ।

*****

ਐੱਮਜੇਪੀਐੱਸ/ਐੱਸਆਰ