Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਟਨਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਪਟਨਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਪਟਨਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਪਟਨਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਟਨਾ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਪਟਨਾ ਯੂਨੀਵਰਸਿਟੀ ਵਿੱਚ ਆਏ ਹਨ ਅਤੇ ਇੱਥੋਂ ਦੇ ਵਿਦਿਆਰਥੀਆਂ ਦੇ ਵਿੱਚ ਹਨ। ਪ੍ਰਧਾਨ ਮੰਤਰੀ ਨੇ ਕਿਹਾ, ”ਮੈਂ ਬਿਹਾਰ ਦੀ ਇਸ ਧਰਤੀ ਅੱਗੇ ਸਿਰ ਝੁਕਾਉਂਦਾ ਹਾਂ। ਇਸ ਯੂਨੀਵਰਸਿਟੀ ਨੇ ਅਜਿਹੇ ਵਿਦਿਆਰਥੀ ਪੈਦਾ ਕੀਤੇ ਹਨ ਜਿਨ੍ਹਾਂ ਨੇ ਰਾਸ਼ਟਰ ਲਈ ਬਹੁਤ ਕੁਝ ਕੀਤਾ ਹੈ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੇਖਿਆ ਹੈ ਕਿ ਸਾਰੇ ਸੂਬਿਆਂ ਵਿੱਚੋਂ ਸਿਵਲ ਸਰਵਿਸਿਜ਼ ਵਿੱਚ ਜੋ ਉੱਚ ਪੱਧਰ ਦੇ ਅਧਿਕਾਰੀ ਹਨ, ਉਹ ਪਟਨਾ ਯੂਨੀਵਰਸਿਟੀ ਵਿੱਚ ਹੀ ਪੜ੍ਹੇ ਹੋਏ ਹਨ। ਪ੍ਰਧਾਨ ਮੰਤਰੀ ਨੇ ਕਿਹਾ, ”ਦਿੱਲੀ ਵਿੱਚ ਮੈਂ ਬਹੁਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਬਿਹਾਰ ਦੇ ਹੀ ਸਨ।”

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਦਾ ਰਾਜ ਦੀ ਤਰੱਕੀ ਪ੍ਰਤੀ ਜੋ ਵਾਅਦਾ ਹੈ, ਉਹ ਪ੍ਰਸ਼ੰਸਾਯੋਗ ਹੈ। ਕੇਂਦਰ ਸਰਕਾਰ ਪੂਰਬੀ ਭਾਰਤ ਦੇ ਵਿਕਾਸ ਨੂੰ ਭਾਰੀ ਅਹਿਮੀਅਤ ਦਿੰਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਨੂੰ ‘ਗਿਆਨ’ ਅਤੇ ‘ਗੰਗਾ’ ਦੋਹਾਂ ਦਾ ਅਸ਼ੀਰਵਾਦ ਹਾਸਲ ਹੈ। ਇਸ ਜ਼ਮੀਨ ਦੀ ਵਿਰਾਸਤ ਵਚਿੱਤਰ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਅਧਿਆਪਨ ਦੀ ਥਾਂ ਉੱਤੇ ਸਾਡੀਆਂ ਯੂਨੀਵਰਸਿਟੀਆਂ ਨੂੰ ਖੋਜ ਭਰੀ ਸਿੱਖਿਆ ਵੱਲ ਵਧਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵੀਕਰਨ ਦੇ ਯੁੱਗ ਵਿੱਚ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਵਿਸ਼ਵ ਵਿੱਚ ਰੁਝਾਨ ਤਬਦੀਲ ਹੋ ਰਿਹਾ ਹੈ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਵਧ ਰਹੀ ਹੈ। ਇਸ ਸੰਦਰਭ ਵਿੱਚ ਭਾਰਤ ਨੂੰ ਦੁਨੀਆ ਵਿੱਚ ਆਪਣੀ ਜਗ੍ਹਾ ਬਣਾਉਣੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਸਾਹਮਣੇ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਖੋਜਪੂਰਨ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਉਹ ਸਿੱਖਦੇ ਹਨ, ਉਸ ਨੂੰ ਲਾਗੂ ਕਰਕੇ ਅਤੇ ਸਟਾਰਟ ਅੱਪ ਸੈਕਟਰ ਰਾਹੀਂ ਸਮਾਜ ਲਈ ਬਹੁਤ ਕੁਝ ਕਰ ਸਕਦੇ ਹਨ।

ਪਟਨਾ ਯੂਨੀਵਰਸਿਟੀ ਤੋਂ ਹਵਾਈ ਅੱਡੇ ਵੱਲ ਜਾਂਦੇ ਹੋਏ ਪ੍ਰਧਾਨ ਮੰਤਰੀ, ਬਿਹਾਰ ਦੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਨੇ ਬਿਹਾਰ ਦੇ ਅਜਾਇਬ ਘਰ ਦਾ ਵੀ ਦੌਰਾ ਕੀਤਾ ਜਿਸ ਵਿੱਚ ਕਿ ਸੂਬੇ ਦੇ ਅਮੀਰ ਵਿਰਸੇ ਅਤੇ ਇਤਿਹਾਸ ਨੂੰ ਦਰਸਾਇਆ ਗਿਆ ਹੈ।

***

AKT/AK