Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਟਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਜਨਮ ਦਿਹਾੜੇ ਦੇ ਸਮਾਗਮ ‘ਚ ਸ਼ਿਰਕਤ ਕੀਤੀ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪਟਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਇੱਕ ਡਾਕ ਟਿਕਟ ਵੀ ਜਾਰੀ ਕੀਤੀ ਗਈ।

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਨੂੰ ਦੱਸਣ ਦੀ ਲੋੜ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਕਿੰਨੇ ਲੋਕਾਂ ਨੂੰ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਅਪਣੀਆਂ ਮੁੱਖ ਸਿੱਖਿਆਵਾਂ ਵਿੱਚ ਜਾਣਕਾਰੀ ਦਿੱਤੀ ਅਤੇ ਆਪਣੀ ਸੋਚ ਅਤੇ ਆਦਰਸ਼ਾਂ ਰਾਹੀਂ ਕਿੰਨੇ ਹੀ ਲੋਕਾਂ ਨੂੰ ਪ੍ਰੇਰਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਦੀ ਸਖ਼ਸ਼ੀਅਤ ਦੇ ਹੋਰ ਕਈ ਸਲਾਘਾਯੋਗ ਪਹਿਲੂ ਹਨ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਕਿਸੇ ਵੀ ਰੂਪ ਵਿੱਚ ਸਮਾਜਕ ਭੇਦਭਾਵ ‘ਚ ਵਿਸ਼ਵਾਸ ਨਹੀਂ ਰੱਖਦੇ ਸਨ ਅਤੇ ਸਾਰਿਆਂ ਨਾਲ ਇੱਕੋ ਜਿਹਾ ਵਤੀਰਾ ਅਪਣਾਉਂਦੇ ਸਨ।

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨੀਤੀਸ਼ ਕੁਮਾਰ ਵੱਲੋਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸ਼ਰਾਬ ਤੋਂ ਬਚਾਉਣ ਦੇ ਉਪਰਾਲੇ ਦੀ ਸਲਾਘਾ ਕੀਤੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਦੇ ਵਿਕਾਸ ਵਿੱਚ ਬਿਹਾਰ ਵੱਡੀ ਭੂਮਿਕਾ ਅਦਾ ਕਰੇਗਾ।