Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ  ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੁਹੰਮਦ ਹਸਾਮਉਦਦੀਨ ਇੱਕ ਉਤਕ੍ਰਿਸ਼ਟ ਮੁੱਕੇਬਾਜ਼ ਹਨ, ਜਿਨ੍ਹਾਂ ਨੇ ਕਈ ਖੇਡ ਮੁਕਾਬਲਿਆਂ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਅਦਭੁਤ ਤਕਨੀਕਾਂ ਅਤੇ ਲਚਕੀਲੇਪਣ ਦੀ ਭਾਵਨਾ ਨਾਲ ਭਰਪੂਰ, ਸਾਡੇ ਉੱਜਵਲ ਐਥਲੀਟ ਨੇ ਬਰਮਿੰਘਮ ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ । ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। #Cheer4India”

 

*****

ਡੀਐੱਸ/ਐੱਸਟੀ