Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।

 ਸ਼੍ਰੀ ਮੋਦੀ ਨੇ ਹਰਵਿੰਦਰ ਸਿੰਘ ਦੀ ਸਟੀਕਤਾ, ਫੋਕਸ ਅਤੇ ਅਟੁੱਟ ਭਾਵਨਾ ਨੂੰ ਉਜਾਗਰ ਕਰਦੇ ਹੋਏ ਉਸ ਦੇ ਅਸਾਧਾਰਣ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

  “ਪੈਰਾ ਤੀਰਅੰਦਾਜ਼ੀ ਵਿੱਚ ਇੱਕ ਬਹੁਤ ਹੀ ਸਪੈਸ਼ਲ ਗੋਲਡ!

ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਹਰਵਿੰਦਰ ਸਿੰਘ ਨੂੰ ਵਧਾਈਆਂ!

ਉਸ ਦੀ ਸਟੀਕਤਾ, ਫੋਕਸ ਅਤੇ ਅਟੁੱਟ ਭਾਵਨਾ ਸ਼ਾਨਦਾਰ ਹਨ। ਭਾਰਤ ਉਸ ਦੀ ਉਪਲਬਧੀ ਤੋਂ ਬਹੁਤ ਪ੍ਰਸੰਨ ਹੈ।

#Cheer4Bharat

 

******

ਐੱਮਜੇਪੀਐੱਸ/ਐੱਸਟੀ