Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਉੱਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਦੀਵੀ ਗਿਆਨ ਅਤੇ ਅਸੀਮ ਦਇਆ ਦੇ ਪ੍ਰਤੀਕ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ, ਬ੍ਰਹਮਤਾ ਨਾਲ ਭਰਪੂਰ, ਸਮੇਂ ਅਤੇ ਸੀਮਾਵਾਂ ਤੋਂ ਪਰ੍ਹੇ, ਲੱਖਾਂ ਲੋਕਾਂ ਨੂੰ ਪਿਆਰ, ਏਕਤਾ ਅਤੇ ਸ਼ਾਂਤੀ ਦੇ ਮਾਰਗ ‘ਤੇ ਲੈ ਜਾਂਦੀ ਹੈ। ਇਹ ਸਾਨੂੰ ਮਾਨਵਤਾ ਨੂੰ ਗਲੇ ਲਗਾਉਣ, ਨਿਰਸਵਾਰਥ ਸੇਵਾ ਕਰਨ ਅਤੇ ਜੀਵਨ ਦੇ ਹਰ ਪਹਿਲੂ ਵਿੱਚ ਸਦਭਾਵਨਾ ਦੀ ਭਾਲ ਕਰਨ ਲਈ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।

 ********

ਡੀਐੱਸ/ਟੀਐੱਸ