Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਪ੍ਰਗਤੀ’ ਰਾਹੀਂ ਗੱਲਬਾਤ ਕੀਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ —  ਆਈਸੀਟੀ ਅਧਾਰਿਤ ਮਲਟੀਮੋਡਲ ਪਲੇਟਫਾਰਮ ਫਾਰ ਪ੍ਰੋਐਕਟਿਵ ਗਵਰਨੈਂਸ ਐੰਡ ਟਾਈਮਲੀ ਇੰਪਲੀਮੈਂਟੇਸ਼ਨ (PRAGATI) — ਰਾਹੀਂ ਆਪਣੀ 20ਵੀਂ ਗੱਲਬਾਤ ਦੀ  ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੇ  ਮੀਟਿੰਗ ਦੀ ਸ਼ੁਰੂਆਤ ਉੱਤਰ ਪੂਰਬੀ ਸੂਬਿਆਂ ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਤੋਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਨਾਲ ਕੀਤੀ। ਉਨ੍ਹਾਂ ਨੇ ਸੂਬਿਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ।

ਪ੍ਰਧਾਨ ਮੰਤਰੀ ਨੇ ਸਾਰੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਵਪਾਰੀ ਜੀਐੱਸਟੀ ਢਾਂਚੇ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਵਾ ਲੈਣ ਅਤੇ ਇਹ ਕੰਮ 15 ਅਗਸਤ ਤੱਕ ਪੂਰਾ ਹੋਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕੇਂਦਰੀ ਲੋਕ ਨਿਰਮਾਣ ਵਿਭਾਗ (ਸੀ.ਪੀ.ਡਬਲਿਊ.ਡੀ) ਅਤੇ ਡਾਇਰੈਕਟੋਰੇਟ ਆਵ੍ ਸਟੇਟਸ ਨਾਲ ਸਬੰਧਤ ਮਸਲਿਆਂ ਨਾਲ ਨਜਿੱਠਣ ਅਤੇ ਉਨ੍ਹਾਂ ਦੇ ਹੱਲ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ਹਿਰੀ ਵਿਕਾਸ ਮੰਤਰਾਲਾ ਨੂੰ ਕਿਹਾ ਕਿ ਉਹ ਇਸ ਸਥਿਤੀ ਉੱਤੇ ਸਰਗਰਮੀ ਨਾਲ ਨਜ਼ਰ ਰੱਖੇ। ਉਨ੍ਹਾਂ ਕੇਂਦਰੀ ਲੋਕ ਨਿਰਮਾਣ ਵਿਭਾਗ (ਸੀ.ਪੀ.ਡਬਲਿਊ.ਡੀ) ਨੂੰ ਕਿਹਾ ਕਿ ਉਹ ਸਾਰੇ ਫੇਰੀ ਵਾਲਿਆਂ ਨੂੰ ਕਿਹਾ ਕਿ ਉਹ ਸਰਕਾਰ ਦੇ ਈ-ਮਾਰਕੀਟ ਪਲੇਸ (ਜੀਈਐੱਮ) ਪਲੇਟਫਾਰਮ ‘ਤੇ ਇਕੱਠੇ ਹੋਣ।

ਪ੍ਰਧਾਨ ਮੰਤਰੀ ਨੇ ਰੇਲਵੇ, ਸੜਕ ਅਤੇ ਪੈਟ੍ਰੋਲੀਅਮ ਖੇਤਰ ਦੇ ਕਾਫੀ ਲੰਬੇ ਸਮੇਂ ਤੋਂ ਲਟਕ ਰਹੇ ਅਹਿਮ ਢਾਂਚੇ ਸਬੰਧੀ ਪ੍ਰੋਜੈਕਟਾਂ, ਜੋ ਕਿ ਕਈ ਸੂਬਿਆਂ, ਜਿਨ੍ਹਾਂ ਵਿੱਚ ਕਿ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੱਛਮੀ ਬੰਗਾਲ, ਓਡੀਸ਼ਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਸ਼ਾਮਲ ਹਨ, ਤੱਕ ਫੈਲੇ ਹੋਏ ਹਨ, ਦਾ ਜਾਇਜ਼ਾ ਲਿਆ। ਜਿਨ੍ਹਾਂ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਵਿੱਚ ਚੇਨਈ ਬੀਚ – ਕੋਰਾਕੁਪਟ ਤੀਸਰੀ ਲਾਈਨ ਅਤੇ ਚੇਨਈ ਬੀਚ – ਅੱਟੀਪੱਟੂ ਚੌਥੀ ਲਾਈਨ, ਹਾਵੜਾ – ਆਮਟਾ – ਚੰਪਾ ਡੰਗਾ ਨਵੀਂ ਚੌੜੀ ਲਾਈਨ ਅਤੇ ਵਾਰਾਨਸੀ ਬਾਈਪਾਸ ਦੀ ਫੋਰ ਲੇਨਿੰਗ, ਐੱਨ ਐੱਚ – 58 ਦੇ ਮੁਜ਼ੱਫਰਨਗਰ – ਹਰਿਦੁਆਰ ਸੈਕਸ਼ਨ ਦੀ ਫੋਰ ਲੇਨਿੰਗ ਸ਼ਾਮਲ ਹਨ। ਇਸ ਗੱਲ ਨੂੰ ਨੋਟ ਕਰਦਿਆਂ ਕਿ ਅੱਜ ਜਿਨ੍ਹਾਂ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਵਿੱਚੋਂ ਕਈ ਦਹਾਕਿਆਂ ਤੋਂ ਲਟਕ ਰਹੇ ਹਨ ਅਤੇ ਇੱਕ ਕੇਸ ਵਿੱਚ ਤਾਂ ਮਾਮਲਾ ਚਾਰ ਦਹਾਕਿਆਂ ਤੋਂ ਲਟਕ ਰਿਹਾ ਹੈ, ਪ੍ਰਧਾਨ ਮੰਤਰੀ ਨੇ ਸਾਰੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਦੇਰੀ ਅਤੇ ਲਾਗਤ ਵਾਧੇ ਤੋਂ ਬਚਣ ਲਈ ਹਰ ਸੰਭਵ ਕਦਮ ਚੁੱਕਣ। ਉਨ੍ਹਾਂ ਜ਼ੋਰ ਦਿੱਤਾ ਕਿ ਢਾਂਚੇ ਸਬੰਧੀ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਤੇਜ਼ੀ ਲਿਆਂਦੀ ਜਾਵੇ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਕੰਮ ਵਿੱਚ ਹੋ ਰਹੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਨਵੀਆਂ ਉਸਾਰੀ ਟੈਕਨੋਲੋਜੀਆਂ ਨੂੰ ਅਪਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ।

 

AKT/NT