Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਪ੍ਰਗਤੀ’ ਰਾਹੀਂ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਪ੍ਰਗਤੀ’ ਰਾਹੀਂ 24ਵੀਂ ਗੱਲਬਾਤ ਦੀ ਪ੍ਰਧਾਨਗੀ ਕੀਤੀ। ਇਹ ਆਈਸੀਟੀ ਅਧਾਰਤ ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ (ਪ੍ਰਗਤੀ) ਸੂਚਨਾ ਅਤੇ ਸੰਚਾਰ ਟੈਕਨੋਲੋਜੀ ਅਧਾਰਤ ਬਹੁ ਪੱਖੀ ਮੰਚ ਹੈ।

 

ਇਸ ਤੋਂ ਪਹਿਲਾਂ ਪ੍ਰਗਤੀ ਦੀਆਂ 23 ਮੀਟਿੰਗਾਂ ਦੌਰਾਨ ਕੁੱਲ 208 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਸੀ। ਇਹ ਪ੍ਰੋਜੈਕਟ ਕੁੱਲ  9.46 ਲੱਖ ਕਰੋੜ ਰੁਪਏ ਦੇ ਨਿਵੇਸ਼ ਵਾਲੇ ਹਨ। 17 ਖੇਤਰਾਂ ਵਿੱਚ ਲੋਕ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆ ਕੀਤੀ ਗਈ।

 

ਅੱਜ 24ਵੀਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਕੇਦਾਰਨਾਥ ਪੁਨਰਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉੱਤਰਾਖੰਡ ਰਾਜ ਸਰਕਾਰ ਨੇ ਡਰੋਨ ਇਮੇਜਰੀ (drone imagery) ਰਾਹੀਂ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਵੇਰਵਾ ਪੇਸ਼ ਕੀਤਾ।

 

ਪ੍ਰਧਾਨ ਮੰਤਰੀ ਨੇ ਦਿੱਲੀ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਅਮਲ ਨੂੰ ਹੋਰ ਬਿਹਤਰ ਬਣਾਉਣ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਨੇ ਰੇਲਵੇ, ਸੜਕ, ਬਿਜਲੀ, ਪੈਟ੍ਰੋਲੀਅਮ ਅਤੇ ਕੋਇਲਾ ਖੇਤਰ ਦੇ ਢਾਂਚੇ ਸਬੰਧੀ 10 ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਹ ਪ੍ਰੋਜੈਕਟ ਵੱਖ-ਵੱਖ ਖੇਤਰਾਂ ਵਿੱਚ ਚਲ ਰਹੇ ਹਨ, ਜਿਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਲਾਗਤ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਹੈ।

 

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਮਾਤਰੀ ਵੰਦਨਾ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।

****

 

 

ਏਕੇਟੀ/ਕੇਪੀ/ਐੱਸਕੇ