Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਯਾਗਰਾਜ ਵਿਖੇ ਨਵੇਂ ਹਵਾਈ ਅੱਡਾ ਕੰਪਲੈਕਸ, ਕੁੰਭ ਮੇਲੇ ਲਈ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਯਾਗਰਾਜ ਵਿਖੇ ਨਵੇਂ ਹਵਾਈ ਅੱਡਾ ਕੰਪਲੈਕਸ ਅਤੇ ਕੁੰਭ ਮੇਲੇ ਲਈ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨੇ ਗੰਗਾ ਪੂਜਨ ਵੀ ਕੀਤਾ ਅਤੇ ਸਵੱਛ ਕੁੰਭ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਯਾਗਰਾਜ ਵਿਖੇ ਅਕਸ਼ੈ ਵਟ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਪ੍ਰਯਾਗਰਾਜ ਦੇ ਅੰਡਾਵਾ ਵਿੱਚ ਵੀ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਉਦਘਾਟਨ ਕੀਤੇ ਜਾਂ ਨੀਂਹ ਪੱਥਰ ਰੱਖਿਆ।

ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰੀ ਅਰਧ ਕੁੰਭ ਦੇ ਤੀਰਥਯਾਤਰੀ ਅਕਸ਼ੈ ਵਟ ਦੀ ਯਾਤਰਾ ਵੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਯਾਗਰਾਜ ਲਈ ਚੰਗਾ ਸੰਪਰਕ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰੋਜੈਕਟਾਂ ਨੂੰ ਅੱਜ ਸਮਰਪਿਤ ਕੀਤਾ ਗਿਆ ਹੈ, ਉਹ ਬੁਨਿਆਦੀ ਢਾਂਚੇ ਅਤੇ ਸੰਪਰਕ ਦੋਹਾਂ ਦੀ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਹਵਾਈ ਅੱਡਾ ਟਰਮੀਨਲ ਦਾ ਨਿਰਮਾਣ ਇੱਕ ਸਾਲ ਦੇ ਰਿਕਾਰਡ ਸਮੇਂ ਵਿੱਚ ਤਿਆਰ ਕਰ ਲਿਆ ਗਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਧ ਕੁੰਭ ਆਉਣ ਵਾਲੇ ਭਗਤਾਂ ਲਈ ਇੱਕ ਅਨੂਠਾ ਅਨੁਭਵ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਗੌਰਵਸ਼ਾਲੀ ਅਤੀਤ ਅਤੇ ਗਤੀਸ਼ੀਲ ਭਵਿੱਖ ਨੂੰ ਪ੍ਰਦਰਸ਼ਿਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸਵੱਛ ਗੰਗਾ ਸੁਨਿਸ਼ਚਿਤ ਕਰਨ ਲਈ ਵੀ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੀਵੇਜ ਟ੍ਰੀਟਮੈਂਟ ਪਲਾਂਟਾਂ ਅਤੇ ਘਾਟਾਂ ਦੇ ਸੁੰਦਰੀਕਰਨ ਦੀ ਵੱਡੀ ਭੂਮਿਕਾ ਹੋਵੇਗੀ।

ਪ੍ਰਧਾਨ ਮੰਤਰੀ ਨੇ ਕੁੰਭ ਦੀ ਭਾਰਤ ਅਤੇ ਭਾਰਤੀਅਤਾ ਦੇ ਇੱਕ ਪ੍ਰਤੀਕ ਵਜੋਂ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਨੂੰ ਇਕਜੁੱਟ ਕਰਦਾ ਹੈ ਅਤੇ ਏਕ ਭਾਰਤ, ਸਵੱਛ ਭਾਰਤ ਦੀ ਝਲਕ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਕੁੰਭ ਦਾ ਆਯੋਜਨ ਕੇਵਲ ਵਿਸ਼ਵਾਸ ਦੀ ਗੱਲ ਨਹੀਂ ਸਗੋਂ ਇਹ ਸਨਮਾਨ ਦੀ ਗੱਲ ਹੈ ਕਿ ਕੁੰਭ ਜਾਣ ਵਾਲੇ ਹਰੇਕ ਵਿਅਕਤੀ ਦਾ ਚੰਗੀ ਤਰ੍ਹਾਂ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਰਧ ਕੁੰਭ ਪ੍ਰਦਰਸ਼ਿਤ ਕਰੇਗਾ ਕਿ ਕਿਸ ਤਰ੍ਹਾਂ ”ਨਵੀਨ ਭਾਰਤ” ਵਿਰਾਸਤ ਅਤੇ ਆਧੁਨਿਕਤਾ ਦੋਹਾਂ ਨੂੰ ਸਮਾਵੇਸ਼ਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ ਨੂੰ ਸਾਵਧਾਨ ਕਰਨਾ ਚਾਹੁੰਦੇ ਹਨ ਕਿ ਕੁਝ ਤੱਤ ਨਿਆਂਪਾਲਿਕਾ ਉੱਤੇ ਅਣਉਚਿਤ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤੱਤ ਆਪਣੇ ਆਪ ਨੂੰ ਸਭ ਤਰ੍ਹਾਂ ਦੀਆਂ ਸੰਸਥਾਵਾਂ ਤੋਂ ਉੱਪਰ ਸਮਝਦੇ ਹਨ।

****

ਏਕੇਟੀ /ਕੇਪੀ