Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕਾਨੂੰਨੀ ਵਿਦਵਾਨ, ਪ੍ਰੋਫੈਸਰ ਵੇਦ ਪ੍ਰਕਾਸ਼ ਨੰਦਾ ਦੇ ਦੇਹਾਂਤ ‘ਤੇ ਗਹਿਰਾ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕਾਨੂੰਨੀ ਵਿਦਵਾਨ, ਪ੍ਰੋਫੈਸਰ ਵੇਦ ਪ੍ਰਕਾਸ਼ ਨੰਦਾ ਦੇ ਦੇਹਾਂਤ ‘ਤੇ ਗਹਿਰਾ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੋਫੈਸਰ ਵੇਦ ਪ੍ਰਕਾਸ਼ ਨੰਦਾ ਦਾ ਕੰਮ ਕਾਨੂੰਨੀ ਸਿੱਖਿਆ ਦੇ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ;

 “ਪ੍ਰੋਫੈਸਰ ਵੇਦ ਪ੍ਰਕਾਸ਼ ਨੰਦਾ ਜੀ ਦੇ ਦੇਹਾਂਤ ਨਾਲ ਗਹਿਰਾ ਦੁੱਖ ਹੋਇਆ ਹੈ। ਉਹ ਇੱਕ ਪ੍ਰਤਿਸ਼ਠਿਤ ਅਕਾਦਮਿਕ ਸਨ, ਜਿਨ੍ਹਾਂ ਦਾ ਕਾਨੂੰਨੀ ਖੇਤਰ ਵਿੱਚ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਦਾ ਕੰਮ ਕਾਨੂੰਨੀ ਸਿੱਖਿਆ ਦੇ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਉਹ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਪ੍ਰਵਾਸੀਆਂ ਦੇ ਇੱਕ ਪ੍ਰਮੁੱਖ ਮੈਂਬਰ ਵੀ ਸਨ ਅਤੇ ਮਜ਼ਬੂਤ ਭਾਰਤ-ਅਮਰੀਕਾ ਸਬੰਧਾਂ ਬਾਰੇ ਬਹੁਤ ਭਾਵੁਕ ਸਨ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

 

*********

ਡੀਐੱਸ/ਐੱਸਟੀ