Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਸੁਆਗਤ ਕੀਤਾ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਸੁਆਗਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦਾ ਸੁਆਗਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਮਾਣ ਦਾ ਖਿਣ ਹੈ ਕਿ ਉਹ ਕੱਲ੍ਹ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੇਰੇ ਮਿੱਤਰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ, ਭਾਰਤ ਵਿੱਚ ਤੁਹਾਡਾ ਸੁਆਗਤ ਹੈ।

ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ  ਮੈਕ੍ਰੋਂ  ਆਪਣੀ ਭਾਰਤ ਯਾਤਰਾ ਦੀ ਸ਼ੁਰੂਆਤ ਰਾਜਸਥਾਨ ਦੇ ਜੈਪੁਰ ਤੋਂ ਕਰਨਗੇ, ਜੋ ਸਮ੍ਰਿੱਧ ਸੰਸਕ੍ਰਿਤੀ, ਵਿਰਾਸਤ ਅਤੇ ਪ੍ਰਤਿਭਾਸ਼ਾਲੀ ਲੋਕਾਂ ਦੀ ਭੂਮੀ ਹੈ। ਇਹ ਬਹੁਤ ਮਾਣ ਦਾ ਖਿਣ ਹੈ ਕਿ ਉਹ 26 ਜਨਵਰੀ ਨੂੰ ਦਿੱਲੀ ਵਿੱਚ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੀ ਉਪਸਥਿਤੀ ਨਾ ਕੇਵਲ ਦੋਹਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਦੀ ਹੈ ਬਲਕਿ ਦੋਸਤੀ ਅਤੇ ਸਹਿਯੋਗ ਦੇ ਸਾਡੇ ਸਾਂਝੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਅਧਿਆਇ ਭੀ ਜੋੜਦੀ ਹੈ।

 

 

 

 

***

ਡੀਐੱਸ/ਆਰਟੀ