Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਾਨ ਨਾਲ ਪੈਰਿਸ ਵਿੱਚ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਾਨ ਨਾਲ ਪੈਰਿਸ ਵਿੱਚ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਾਨ(Emmanuel Macron) ਨੂੰ ਪੈਰਿਸ ਵਿੱਚ ਮਿਲੇ ।

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰਾਨ ਦਾ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਅਤੇ ਚੋਣਾਂ ਜਿੱਤਣ ਵਾਸਤੇ ਉਹਨਾਂ ਨੂੰ ਵਧਾਈ ਦਿੱਤੀ ।

ਪ੍ਰਧਾਨ ਮੰਤਰੀ ਮਾਨਵਤਾ ਦੀ ਸੇਵਾ ਅਤੇ ਮਨੁੱਖੀ ਕਦਰਾਂ ਕੀਮਤਾਂ `ਤੇ ਵੀ ਬੋਲੇ ਜੋ ਫਰਾਂਸ-ਭਾਰਤ ਸਬੰਧਾਂ ਨੇ ਕਈ ਸਾਲਾਂ ਤੋਂ ਸਫਲਤਾ ਪੂਰਵਕ ਨਿਭਾਈਆਂ ਹਨ । ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਬੰਧ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਅੱਗੇ ਵਧਣਗੇ ।

ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਸੂਰਜੀ ਸਮਝੌਤੇ ਅਤੇ ਇਸ ਵਾਸਤੇ ਭਾਰਤ ਤੇ ਫਰਾਂਸ ਵੱਲੋਂ ਕੀਤੇ ਗਏ ਸਾਂਝੇ ਯਤਨਾਂ ਦਾ ਜ਼ਿਕਰ ਕੀਤਾ ।

ਪ੍ਰਧਾਨ ਮੰਤਰੀ ਨੇ ਵਰਣਨ ਕੀਤਾ ਕਿ ਪੈਰਿਸ ਜਲਵਾਯੂ ਸਮਝੌਤਾ ਸਮੁੱਚੇ ਸੰਸਾਰ ਦਾ ਸਾਂਝਾ ਵਿਰਸਾ ਹੈ ਅਤੇ ਮਨੁੱਖਤਾ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਆਸ ਨੂੰ ਮੌਜੂਦਾ ਪੀੜ੍ਹੀ ਵੱਲੋਂ ਦਿੱਤਾ ਗਿਆ ਯੋਗਦਾਨ ਹੈ । ਉਹਨਾਂ ਕਿਹਾ ਕਿ ਧਰਤੀ ਮਾਤਾ ਨੂੰ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ । ਪੈਰਿਸ ਸ਼ਹਿਰ ਨੂੰ ਉਹਨਾਂ ਦੀ ਰਾਜਨੀਤਕ ਯਾਤਰਾ ਦਾ ਮਹੱਤਵਪੂਰਨ ਹਿਸਾ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਫਰਾਂਸ ਨੇ ਇਸ ਸਮਝੌਤੇ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ । ਪ੍ਰਧਾਨ ਮੰਤਰੀ ਨੇ ਵਾਤਾਵਰਣ ਸੁਰੱਖਿਆ ਨੂੰ ਭਾਰਤੀਆਂ ਅਤੇ ਇੱਥੋਂ ਦੀ ਸਦੀਆਂ ਪੁਰਾਣੀ ਪਰੰਪਰਾ ਲਈ ‘ਸ਼ਰਧਾ ਦੀ ਗੱਲ’ ਦੇ ਤੌਰ `ਤੇ ਵਿਅਕਤ ਕੀਤਾ । ਉਹਨਾਂ ਕਿਹਾ ਕਿ ਭਾਰਤ, ਸਮਝੌਤੇ ਪ੍ਰਤੀ ਵਚਨਬੱਧ ਹੈ ਅਤੇ ਇਸ ਤੋਂ ਅੱਗੇ ਵਧ ਕੇ ਵੀ ਹੋਰਨਾਂ ਨਾਲ ਮਿਲਕੇ ਕੰਮ ਕਰੇਗਾ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਤੋਹਫਾ ਛੱਡ ਕੇ ਜਾ ਸਕੀਏ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਆਤੰਕਵਾਦ ਅਤੇ ਕੱਟੜਤਾ ਨਾਲ ਨਜਿੱਠਣ ਦੇ ਤਰੀਕਿਆਂ `ਤੇ ਵੀ ਚਰਚਾ ਕੀਤੀ । ਉਹਨਾਂ ਕਿਹਾ ਕਿ ਭਾਰਤ ਇੱਕ ਸੰਯੁਕਤ ਅਗਾਂਹ-ਵਧੂ ਯੂਰਪੀਅਨ ਯੂਨੀਅਨ ਦੇ ਹੱਕ ਵਿੱਚ ਹੈ ।

AKT/NT