Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਬੋਡੋਫਾ ਉਪੇਂਦਰਨਾਥ ਬ੍ਰਹਮਾ ਦਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਭਾਰਤ ਸਰਕਾਰ ਅਤੇ ਅਸਾਮ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸ਼ਾਨਦਾਰ ਬੋਡੋ ਲੋਕਾਂ ਦੇ ਸਸ਼ਕਤੀਕਰਣ ਲਈ ਕੰਮ ਕਰਨ ਲਈ ਬਹੁਤ ਸਾਰੇ ਪ੍ਰਯਾਸ ਕਰ ਰਹੀ ਹੈ।

 

ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਦੁਆਰਾ ਟਵੀਟ ਥ੍ਰੈੱਡ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਦਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਸੀ। ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ। ਭਾਰਤ ਸਰਕਾਰ ਅਤੇ ਅਸਾਮ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸ਼ਾਨਦਾਰ ਬੋਡੋ ਲੋਕਾਂ ਦੇ ਸਸ਼ਕਤੀਕਰਣ ਲਈ ਕੰਮ ਕਰਨ ਲਈ ਬਹੁਤ ਸਾਰੇ ਪ੍ਰਯਾਸ ਕਰ ਰਹੀ ਹੈ।”

 

 

 *******

ਡੀਐੱਸ/ਐੱਸਟੀ