Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਦੇ ਦੇਹਾਂਤ ‘ਤੇ ਗਹਿਰਾ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਦੇ ਦੇਹਾਂਤ ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਪੇਲੇ ਦੇ ਦੇਹਾਂਤ ਨਾਲ ਖੇਡ ਜਗਤ ਵਿੱਚ ਇੱਕ ਨਾ ਪੂਰਾ ਹੋਣ ਵਾਲਾ ਖਲਾਅ ਪੈਦਾ ਹੋ ਗਿਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਪੇਲੇ ਦੇ ਦੇਹਾਂਤ ਨਾਲ ਖੇਡ ਜਗਤ ਵਿੱਚ ਇੱਕ ਨਾ ਪੂਰਾ ਹੋਣ ਵਾਲਾ ਖਲਾਅ ਪੈਦਾ ਹੋ ਗਿਆ ਹੈ। ਉਹ ਇੱਕ ਅਜਿਹੇ ਗਲੋਬਲ ਫੁੱਟਬਾਲ ਸੁਪਰਸਟਾਰ ਰਹੇ ਹਨ ਜਿਨ੍ਹਾਂ ਦੀ ਮਕਬੂਲੀਅਤ ਦੁਨੀਆ ਦੀਆਂ ਸੀਮਾਵਾਂ ਵਿੱਚ ਬੰਨ੍ਹੀ ਨਹੀਂ ਹੋਈ ਸੀ। ਉਨ੍ਹਾਂ ਦਾ ਉਤਕ੍ਰਿਸ਼ਟ ਖੇਡ ਪ੍ਰਦਰਸ਼ਨ ਅਤੇ ਸਫ਼ਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ।

 

 

 

 *******

ਡੀਐੱਸ/ਐੱਸਟੀ