Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਕ੍ਰਿਕਟਰ ਸਲੀਮ ਦੁਰਰਾਨੀ ਦੇ ਦੇਹਾਂਤ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟਰ ਸਲੀਮ ਦੁਰਰਾਨੀ ਦੇ ਦੇਹਾਂਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਥ੍ਰੈੱਡ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਲੀਮ ਦੁਰਰਾਨੀ ਜੀ ਕ੍ਰਿਕਟ ਦੇ ਇੱਕ ਦਿੱਗਜ ਖਿਡਾਰੀ ਸਨ। ਉਹ ਆਪਣੇ ਆਪ ਵਿੱਚ ਇੱਕ ਸੰਸਥਾਨ ਸਨ। ਉਨ੍ਹਾਂ ਨੇ ਕ੍ਰਿਕਟ ਦੀ ਦੁਨੀਆ ਵਿੱਚ ਭਾਰਤ ਦੇ ਉਤਥਾਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਮੈਦਾਨ ’ਤੇ ਅਤੇ ਉਸ ਦੇ ਬਾਹਰ, ਉਹ ਆਪਣੀ ਵਿਸ਼ੇਸ਼ ਸ਼ੈਲੀ ਦੇ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ।”

“ਸਲੀਮ ਦੁਰਰਾਨੀ ਜੀ ਦਾ ਗੁਜਰਾਤ ਨਾਲ ਇੱਕ ਬਹੁਤ ਪੁਰਾਣਾ ਅਤੇ ਮਜ਼ਬੂਤ ਰਿਸ਼ਤਾ ਰਿਹਾ। ਉਹ ਕੁਝ ਵਰ੍ਹਿਆਂ ਤੱਕ ਸੌਰਾਸ਼ਟਰ ਅਤੇ ਗੁਜਰਾਤ ਦੇ ਲਈ ਖੇਡੇ। ਉਨ੍ਹਾਂ ਨੇ ਗੁਜਰਾਤ ਨੂੰ ਆਪਣਾ ਘਰ ਵੀ ਬਣਾਇਆ। ਮੈਨੂੰ ਉਨ੍ਹਾਂ ਦੇ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ ਹੈ ਅਤੇ ਮੈਂ ਉਨ੍ਹਾਂ ਦੇ ਬਹੁਮੁਖੀ ਵਿਅਕਤੀਤਵ  ਤੋਂ ਬੇਹਦ ਪ੍ਰਭਾਵਿਤ ਹੋਇਆ। ਉਨ੍ਹਾਂ ਦੀ ਕਮੀ ਨਿਸ਼ਚਿਤ ਰੂਪ ਨਾਲ ਰਹੇਗੀ।”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਭਾਰਤੀ ਕ੍ਰਿਕਟਰ ਸਲੀਮ ਦੁਰਾਨੀ ਨਾਲ ਆਪਣੀ ਮੁਲਾਕਾਤ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ।

 

****

ਡੀਐੱਸ/ਐੱਸਟੀ