Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ, ਟੋਂਡਾਇਮਨ ਪੀਆਰ, ਕੀਨਾਨ ਚੇਨਾਇ (Tondaiman PR, Kynan Chenai) ਅਤੇ ਜ਼ੋਰਾਵਰ ਸਿੰਘ ਸੰਧੂ  ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

ਸਾਡੇ ਨਿਸ਼ਾਨੇਬਾਜ਼ਾਂ ਟੋਂਡਾਇਮਨ ਪੀਆਰ (@tondaimanpr), ਕੀਨਾਨ ਚੇਨਾਇ (@kynanchenai) ਅਤੇ ਜ਼ੋਰਾਵਰ ਸਿੰਘ ਸੰਧੂ ਦਾ ਕੀ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ, ਜਿਨ੍ਹਾਂ ਨੇ ਟ੍ਰੈਪ-50  ਸ਼ੌਟਸ ਟੀਮ ਈਵੈਂਟ ਵਿੱਚ ਭਾਰਤ ਨੂੰ ਇੱਕ ਆਦਰਸ਼ ਪੋਡੀਅਮ ਸਥਾਨ ਤੱਕ ਪਹੁੰਚਾਇਆ ਹੈ। ਸ਼ਾਬਾਸ਼! ਪ੍ਰਤਿਸ਼ਠਿਤ ਗੋਲਡ ਮੈਡਲ ਦੇ ਲਈ ਵਧਾਈਆਂ।

 

 

***

ਡੀਐੱਸ/ਐੱਸਟੀ