Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ 750 ਅਰਬ ਡਾਲਰ ਤੋਂ ਜ਼ਿਆਦਾ ਦਾ ਨਿਰਯਾਤ ਹਾਸਲ ਕਰਨ ਦੇ ਲਈ ਭਾਰਤ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ 750 ਅਰਬ ਡਾਲਰ ਤੋਂ ਜ਼ਿਆਦਾ ਦਾ ਨਿਰਯਾਤ ਹਾਸਲ ਕਰਨ ਦੇ ਲਈ ਭਾਰਤ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੇ ਭਾਰਤ ਦੀ ਸੁਤੰਤਰਤਾ ਦੇ 75ਵੇਂ ਵਰ੍ਹੇ ਵਿੱਚ 750 ਅਰਬ ਡਾਲਰ ਤੋਂ ਅਧਿਕ ਦਾ ਨਿਰਯਾਤ ਹਾਸਲ ਕਰਨ ਦੀ ਉਪਲਬਧੀ ਬਾਰੇ ਜਾਣਕਾਰੀ ਦਿੰਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ: 

 “ਇਸ ਉਪਲਬਧੀ ਦੇ ਲਈ ਭਾਰਤ ਦੇ ਲੋਕਾਂ ਨੂੰ ਵਧਾਈਆਂ।

ਇਹੀ ਉਹ ਭਾਵਨਾ ਹੈ ਜੋ ਆਉਣ ਵਾਲੇ ਵਕਤ ਵਿੱਚ ਭਾਰਤ ਨੂੰ ਆਤਮਨਿਰਭਰ ਬਣਾਏਗੀ।”

*********

ਡੀਐੱਸ/ਏਕੇ