Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਯੋਗੋਦਾ ਸਤਸੰਗ ਸੁਸਾਇਟੀ ਦੀ 100ਵੀਂ ਵਰ੍ਹੇਗੰਢ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕੀਤ

ਪ੍ਰਧਾਨ ਮੰਤਰੀ ਨੇ ਭਾਰਤ ਦੀ ਯੋਗੋਦਾ ਸਤਸੰਗ ਸੁਸਾਇਟੀ ਦੀ 100ਵੀਂ ਵਰ੍ਹੇਗੰਢ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕੀਤ

ਪ੍ਰਧਾਨ ਮੰਤਰੀ ਨੇ ਭਾਰਤ ਦੀ ਯੋਗੋਦਾ ਸਤਸੰਗ ਸੁਸਾਇਟੀ ਦੀ 100ਵੀਂ ਵਰ੍ਹੇਗੰਢ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕੀਤ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੀ ਯੋਗੋਦਾ ਸਤਸੰਗ ਸੁਸਾਇਟੀ ਦੀ 100ਵੀਂ ਵਰ੍ਹੇਗੰਢ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ। ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਇਸ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸਵਾਮੀ ਪਰਮਹੰਸ ਯੋਗਾਨੰਦਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਿਖਾਇਆ ਰਸਤਾ ਮੁਕਤੀ ਸਬੰਧੀ ਨਹੀਂ ਬਲਕਿ ‘ਅੰਤਰਯਾਤਰਾ’ ਸਬੰਧੀ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਸਵਾਮੀ ਪਰਮਹੰਸ ਯੋਗਾਨੰਦ ਨੇ ਆਪਣਾ ਸੰਦੇਸ਼ ਪਹੁੰਚਾਉਣ ਲਈ ਭਾਰਤ ਨੂੰ ਛੱਡ ਦਿੱਤਾ ਸੀ, ਪਰ ਉਹ ਹਮੇਸ਼ਾ ਭਾਰਤ ਨਾਲ ਜੁੜੇ ਰਹੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਅਧਿਆਤਮਕਤਾ ਇਸ ਦੀ ਤਾਕਤ ਹੈ ਅਤੇ ਇਹ ਬਦਕਿਸਮਤੀ ਹੈ ਕਿ ਕੁਝ ਲੋਕ ਅਧਿਆਤਮਕਤਾ ਨੂੰ ਧਰਮ ਨਾਲ ਜੋੜਦੇ ਹਨ, ਜਦੋਂ ਕਿ ਇਹ ਦੋਨੋਂ ਅਲੱਗ ਹਨ।

***

AKT/HS