Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੌਜਿਸਟਿਕਸ ਖੇਤਰ ਵਿੱਚ ਬਦਲਾਅ ਲਿਆਉਣ ਵਿੱਚ ਯੂਨੀਫਾਇਡ ਲੌਜਿਸਟਿਕਸ ਇੰਟਰਫੇਸ ਪਲੈਟਫਾਰਮ (ਯੂਲਿਪ) ਦੀ ਭੂਮਿਕਾ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਲੌਜਿਸਟਿਕਸ ਖੇਤਰ ਵਿੱਚ ਬਦਲਾਅ ਲਿਆਉਣ ਵਿੱਚ ਯੂਨੀਫਾਇਡ ਲੌਜਿਸਟਿਕਸ ਇੰਟਰਫੇਸ ਪਲੈਟਫਾਰਮ (ਯੂਲਿਪ) ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕੇਂਦਰੀ ਵਣਜ ਅਤੇ ਉਦਯੋਗ  ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

‘‘ਲੌਜਿਸਟਿਕਸ ਦੇ ਸਿੰਗਲ ਵਿੰਡੋ ਪਲੈਟਫਾਰਮ ਨਾਲ ਸਮਾਨ ਦੀ ਢੋਆਈ ਵਿੱਚ ਅਭੂਤਪੂਰਵ ਬਦਲਾਅ ਆਇਆ ਹੈ। ਇਸ ਨਾਲ ਨਾ ਸਿਰਫ਼ ਸਮਾਂ ਅਤੇ ਲਾਗਤ ਦੋਵਾਂ ਦੀ ਬੱਚਤ ਹੋ ਰਹੀ ਹੈ, ਬਲਕਿ ਇਹ ਦੇਸ਼ ਦੀ ਆਤਮਨਿਰਭਰਤਾ ਵਿੱਚ ਕਾਫੀ ਮੱਦਦਗਾਰ ਹੋਣ ਵਾਲਾ ਹੈ।’’

 

 

***

ਡੀਐੱਸ/ਟੀਐੱਸ