Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਦਿੱਤੀਆਂ ਗਈਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।

ਨੇਪਾਲ ਦੇ ਪ੍ਰਧਾਨ ਮੰਤਰੀ ਦੁਆਰਾ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

ਪ੍ਰਧਾਨ ਮੰਤਰੀ ਸ਼੍ਰੀ ਕੇ ਪੀ ਸ਼ਰਮਾ ਓਲੀ (@kpsharmaoli) ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ। ਭਾਰਤ ਆਪਣੇ ਗਣਤੰਤਰ ਦੇ 75 ਵਰ੍ਹੇ ਪੂਰੇ ਕਰ ਰਿਹਾ ਹੈ, ਅਸੀਂ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਮਿੱਤਰਤਾ ਦੇ ਇਤਿਹਾਸਿਕ ਬੰਧਨ ਦੀ ਬੜੀ ਗਹਿਰਾਈ ਨਾਲ ਕਦਰ ਕਰਦੇ ਹਾਂ। ਮੈਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਹੋਰ ਭੀ ਸਸ਼ਕਤ ਹੋਵੇਗਾ।

 ਮਾਲਦੀਵ ਦੇ ਰਾਸ਼ਟਰਪਤੀ ਦੁਆਰਾ ਐਕਸ (X) ‘ਤੇ ਕੀਤੀ ਗਈ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

ਭਾਰਤ ਦੇ ਗਣਤੰਤਰ ਦਿਵਸ ‘ਤੇ ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਰਾਸ਼ਟਰਪਤੀ ਡਾ. ਮੁਹੰਮਦ ਮੁਇੱਜ਼ੂ (@MMuizzu)  ਤੁਹਾਡਾ ਧੰਨਵਾਦ। ਮੈਂ ਭਾਰਤ ਅਤੇ ਮਾਲਦੀਵ ਦੇ ਦਰਮਿਆਨ ਦੀਰਘਕਾਲੀ ਸਾਂਝੇਦਾਰੀ ਬਾਰੇ ਤੁਹਾਡੀ ਭਾਵਨਾ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹਾਂ। ਅਸੀਂ ਮਿੱਤਰਤਾ ਅਤੇ ਸਹਿਯੋਗ ਦੀਆਂ ਇਨ੍ਹਾਂ ਸਾਂਝੇਦਾਰੀਆਂ ਨੂੰ ਹੋਰ ਗਹਿਰਾ ਕਰਨ ਦੇ ਲਈ ਪ੍ਰਤੀਬੱਧ ਹਾਂ।

 ਭੂਟਾਨ ਦੇ ਪ੍ਰਧਾਨ ਮੰਤਰੀ ਦੁਆਰਾ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

ਭਾਰਤੀ ਗਣਤੰਤਰ ਦੇ 75 ਵਰ੍ਹੇ ਪੂਰੇ ਹੋਣ ‘ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਮੇਰੇ ਮਿੱਤਰ ਪ੍ਰਧਾਨ ਮੰਤਰੀ ਸ਼੍ਰੀ ਸ਼ੇਰਿੰਗ ਤੋਬਗੇ (@tsheringtobgay) ਤੁਹਾਡਾ ਧੰਨਵਾਦ। ਅਸੀਂ ਭਾਰਤ ਅਤੇ ਭੂਟਾਨ ਦੇ ਦਰਮਿਆਨ ਅਦੁੱਤੀ ਅਤੇ ਵਿਸ਼ੇਸ਼ ਸਾਂਝੇਦਾਰੀ ਨੂੰ ਬਹੁਤ ਅਧਿਕ ਮਹੱਤਵ ਦਿੰਦੇ ਹਾਂ।”

 ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਦੁਆਰਾ ਐਕਸ (X) ‘ਤੇ ਕੀਤੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦਸ਼੍ਰੀ ਸ਼ੇਰ ਬੀ ਦੇਉਬਾ (@SherBDeuba) । ਸਾਡੇ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਦੋਸਤੀ ਦੇ ਸਦੀਆਂ ਪੁਰਾਣੇ ਰਿਸ਼ਤੇ ਹੋਰ ਭੀ ਸਸ਼ਕਤ ਹੁੰਦੇ ਰਹਿਣ।

 ਮਾਲਦੀਵ ਦੇ ਸਾਬਕਾ ਰਾਸ਼ਟਰਪਤੀ ਦੁਆਰਾ ਐਕਸ (X) ‘ਤੇ ਕੀਤੀ ਗਈ ਇੱਕ ਪੋਸਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

ਭਾਰਤ ਦੇ ਗਣਤੰਤਰ ਦਿਵਸ ‘ਤੇ ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਸ਼੍ਰੀ ਇਬ੍ਰਾਹਿਮ ਮੁਹੰਮਦ ਸੋਲਿਹ (@ibusolih)

 

*****

 

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ