Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਬਾਬਾਸਾਹੇਬ ਅੰਬੇਡਕਰ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਰਤਨ ਬਾਬਾਸਾਹੇਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਬਾਬਾਸਾਹੇਬ ਦੇ ਸਿਧਾਂਤ ਅਤੇ ਆਦਰਸ਼ ਆਤਮਨਿਰਭਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਸ਼ਕਤੀ ਅਤੇ ਗਤੀ ਪ੍ਰਦਾਨ ਕਰਨਗੇ।

 ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਸਾਰੇ ਦੇਸ਼ਵਾਸੀਆਂ ਦੀ ਤਰਫੋਂ ਭਾਰਤ ਰਤਨ ਪੂਜਯ ਬਾਬਾਸਾਹੇਬ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਕੋਟਿ-ਕੋਟਿ ਨਮਨ। ਇਹ ਉਨ੍ਹਾਂ ਦੀ ਹੀ ਪ੍ਰੇਰਣਾ ਹੈ ਕਿ ਦੇਸ਼ ਅੱਜ ਸਮਾਜਿਕ ਨਿਆਂ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਮਰਪਿਤ ਭਾਵ ਨਾਲ ਜੁਟਿਆ ਹੋਇਆ ਹੈ। ਉਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ਆਤਮਨਿਰਭਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਮਜ਼ਬੂਤੀ ਅਤੇ ਗਤੀ ਦੇਣ ਵਾਲੇ ਹਨ।

 

************

ਐੱਮਜੇਪੀਐੱਸ/ਐੱਸਆਰ