Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੇ ਸਨਮਾਨ ਵਿੱਚ ਯਾਦਗਾਰੀ ਸਿੱਕਾ ਜਾਰੀ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੇ ਸਨਮਾਨ ਵਿੱਚ ਯਾਦਗਾਰੀ ਸਿੱਕਾ ਜਾਰੀ ਕੀਤਾ। ਇਸ ਮੌਕੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਡੇ ਮਨ ਇਹ ਮੰਨਣ ਲਈ ਤਿਆਰ ਹੀ ਨਹੀਂ ਹਨ ਕਿ ਸ਼੍ਰੀ ਵਾਜਪੇਈ ਹੁਣ ਸਾਡੇ ਵਿੱਚ ਨਹੀਂ ਹਨ। ਉਨ੍ਹਾਂ ਅੱਗੇ ਕਿਹਾ, ਉਹ ਸਮਾਜ ਦੇ ਸਾਰੇ ਵਰਗਾਂ ਦਾ ਪਿਆਰ ਅਤੇ ਸਤਿਕਾਰ ਪ੍ਰਾਪਤ ਕਰਨ ਵਾਲੇ ਮਹਾਰਥੀ ਸਨ।

ਉਨ੍ਹਾਂ ਕਿਹਾ ਕਿ ਸ਼੍ਰੀ ਵਾਜਪੇਈ ਦੀ ਅਵਾਜ਼ ਦਹਾਕਿਆਂ ਤੱਕ ਲੋਕਾਂ ਦੀ ਅਵਾਜ਼ ਬਣੀ ਰਹੀ। ਇੱਕ ਵਕਤਾ ਵਜੋਂ, ਉਹ ਲਾਮਿਸਾਲ ਸਨ। ਪ੍ਰਧਾਨ ਮੰਤਰੀ ਨੇ ਹੋਰ ਕਿਹਾ ਕਿ ਸਾਡੇ ਰਾਸ਼ਟਰ ਨੇ ਹੁਣ ਤੱਕ ਜਿੰਨੇ ਵੀ ਬਿਹਤਰੀਨ ਵਕਤਾ ਪੈਦਾ ਕੀਤੇ ਹਨ, ਉਹ ਉਨ੍ਹਾਂ ਵਿੱਚੋਂ ਇੱਕ ਸਨ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸ਼੍ਰੀ ਵਾਜਪੇਈ ਦੇ ਜੀਵਨ (Career) ਦਾ ਵੱਡਾ ਹਿੱਸਾ ਵਿਰੋਧੀ ਧਿਰ ਦੀਆਂ ਬੈਂਚਾਂ ‘ਤੇ ਬੀਤਿਆ, ਪਰ ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਹਿਤ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਵਾਜਪੇਈ ਚਾਹੁੰਦੇ ਸਨ ਕਿ ਲੋਕਤੰਤਰ ਸਰਬ-ਉੱਚ ਬਣੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸ਼੍ਰੀ ਵਾਜਪੇਈ ਸਾਡੇ ਸਾਰਿਆਂ ਲਈ ਇੱਕ ਪ੍ਰੇਰਣਾ ਬਣੇ ਰਹਿਣਗੇ।

***

ਏਕੇਟੀ/ਕੇਪੀ