Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਨ ਗਾਇਕ ਮੁਹੰਮਦ ਰਫੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਗਾਇਕ ਮੁਹੰਮਦ ਰਫੀ ਸਾਹਬ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਿੱਪਣੀ ਕੀਤੀ ਕਿ ਮੁਹੰਮਦ ਰਫੀ ਸਾਹਬ ਸੰਗੀਤ ਦੀ ਪ੍ਰਤਿਭਾਸ਼ਾਲੀ ਸ਼ਖ਼ਸੀਅਤ (a musical genius) ਸਨਜਿਨ੍ਹਾਂ ਦਾ ਸੱਭਿਆਚਾਰਕ ਪ੍ਰਭਾਵ ਅਤੇ ਪ੍ਰਭਾਵ ਪੀੜ੍ਹੀਆਂ ਤੱਕ  ਰਿਹਾ।

ਪ੍ਰਧਾਨ ਮੰਤਰੀ ਨੇ ਐਕਸ (X) ਤੇ ਪੋਸਟ ਕੀਤਾ :

 “ਮਹਾਨ ਮੁਹੰਮਦ ਰਫੀ ਸਾਹਬ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕਰ ਰਿਹਾ ਹਾਂ। ਉਹ ਇੱਕ ਸੰਗੀਤ ਪ੍ਰਤਿਭਾ ਸਨਜਿਨ੍ਹਾਂ ਦਾ ਸੱਭਿਆਚਾਰਕ ਪ੍ਰਭਾਵ ਅਤੇ ਪਹੁੰਚ ਪੀੜ੍ਹੀਆਂ ਤੱਕ ਫੈਲੀ ਹੋਈ ਹੈ। ਰਫੀ ਸਾਹਬ ਦੇ ਗੀਤਾਂ ਨੂੰ ਅਲੱਗ-ਅਲੱਗ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਪਕੜਨ ਦੀ ਉਨ੍ਹਾਂ ਦੀ ਸਮਰੱਥਾ ਦੇ ਲਈ ਸਰਾਹਿਆ ਜਾਂਦਾ ਹੈ। ਉਨ੍ਹਾਂ ਦੀ ਬਹੁਮੁਖੀ ਪ੍ਰਤਿਭਾ ਭੀ ਵਿਆਪਕ ਸੀ। ਉਨ੍ਹਾਂ ਦਾ ਸੰਗੀਤ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਭਰਦਾ ਰਹੇ!

 

***

ਐੱਮਜੇਪੀਐੱਸ/ਵੀਜੇ