Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮਨੋਹਰ ਜੋਸ਼ੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮਨੋਹਰ ਜੋਸ਼ੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਜੋਸ਼ੀ ਸਾਲ 2002 ਤੋਂ 2004 ਤੱਕ ਲੋਕਸਭਾ ਦੇ ਸਪੀਕਰ ਵੀ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸ਼੍ਰੀ ਮਨੋਹਰ ਜੋਸ਼ੀ ਨੇ ਰਾਜ ਦੀ ਪ੍ਰਗਤੀ ਲਈ ਅਣਥੱਕ ਪ੍ਰਯਾਸ ਕੀਤੇ ਸਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸ਼੍ਰੀ ਜੋਸ਼ੀ ਨੇ ਲੋਕ ਸਭਾ ਦੇ ਸਪੀਕਰ ਵਜੋਂ ਆਪਣੇ ਕਾਰਜਕਾਲ ਦੇ ਦੌਰਾਨ, ਸਾਡੀਆਂ ਸੰਸਦੀ ਪ੍ਰਕਿਰਿਆਵਾਂ ਨੂੰ ਅਧਿਕ ਜੀਵੰਤ ਅਤੇ ਸਹਿਭਾਗੀ ਬਣਾਉਣ ਦਾ ਪ੍ਰਯਾਸ ਕੀਤਾ।

ਇੱਕ ਐਕਸ ( X) ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

 “ਸ਼੍ਰੀ ਮਨੋਹਰ ਜੋਸ਼ੀ ਜੀ ਦੇ ਦੇਹਾਂਤ ਨਾਲ ਮੈਨੂੰ ਦੁਖ ਹੋਇਆ ਹੈ। ਉਹ ਇੱਕ ਅਨੁਭਵੀ ਨੇਤਾ ਸਨ, ਜਿਨ੍ਹਾਂ ਨੇ ਜਨਤਕ ਸੇਵਾ ਵਿੱਚ ਵਰ੍ਹਿਆਂ ਦਾ ਸਮਾਂ ਬਿਤਾਇਆ ਅਤੇ ਨਗਰ ਪਾਲਿਕਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਵਿਭਿੰਨ ਜ਼ਿੰਮੇਵਾਰੀਆਂ ਨਿਭਾਈਆਂ। ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੇ ਰਾਜ ਦੀ ਪ੍ਰਗਤੀ ਦੇ ਲਈ ਅਣਥੱਕ ਪ੍ਰਯਾਸ ਕੀਤੇ। ਕੇਂਦਰੀ ਮੰਤਰੀ ਵਜੋਂ ਵੀ ਉਨ੍ਹਾਂ ਨੇ ਜ਼ਿਕਰਯੋਗ ਯੋਗਦਾਨ ਦਿੱਤਾ। ਸ਼੍ਰੀ ਮਨੋਹਰ ਜੋਸ਼ੀ ਜੀ ਨੇ ਲੋਕ ਸਭਾ ਦੇ ਸਪੀਕਰ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੇ ਦੌਰਾਨ ਸਾਡੀਆਂ ਸੰਸਦੀ ਪ੍ਰਕਿਰਿਆਵਾਂ ਨੂੰ ਅਧਿਕ ਜੀਵੰਤ ਅਤੇ ਸਹਿਭਾਗੀ ਬਣਾਉਣ ਦਾ ਪ੍ਰਯਾਸ ਕੀਤਾ। ਮਨੋਹਰ ਜੋਸ਼ੀ ਜੀ ਨੂੰ ਇੱਕ ਵਿਧਾਇਕ ਦੇ ਰੂਪ ਵਿੱਚ ਉਨ੍ਹਾਂ ਦੀ ਲਗਨ ਲਈ ਵੀ ਯਾਦ ਕੀਤਾ ਜਾਵੇਗਾ, ਉਨ੍ਹਾਂ ਨੂੰ ਚਾਰੋਂ ਵਿਧਾਨ ਸਭਾਵਾਂ ਵਿੱਚ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

 

 

************

ਡੀਐੱਸ/ਐੱਸਟੀ