Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ

ਪ੍ਰਧਾਨ ਮੰਤਰੀ ਨੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 01 ਦਸੰਬਰ 2023 ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸੀਓਪੀ-28(COP-28) ਸਮਿਟ ਦੇ ਮੌਕੇ ‘ਤੇ ਮਾਲਦੀਵ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਮੁਹੰਮਦ ਮੁਇੱਜ਼ੂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੁਇੱਜ਼ੂ ਨੂੰ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ।

ਦੋਹਾਂ ਨੇਤਾਵਾਂ ਨੇ ਦੋਨੋਂ ਦੇਸ਼ਾਂ ਦੇ ਦਰਮਿਆਨ ਲੋਕਾਂ ਦੇ ਆਪਸੀ ਸੰਪਰਕ, ਵਿਕਾਸ ਸਹਿਯੋਗ, ਆਰਥਿਕ ਸਬੰਧ, ਜਲਵਾਯੂ ਪਰਿਵਰਤਨ ਅਤੇ ਖੇਡਾਂ ਸਹਿਤ ਵਿਆਪਕ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਦੋਹਾਂ ਨੇਤਾਵਾਂ ਨੇ ਆਪਣੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਵਿਸ਼ਿਆਂ ‘ਤੇ ਭੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਇਸ ਸਬੰਧ ਵਿੱਚ ਇੱਕ ਕੋਰ ਗਰੁੱਪ(core group) ਗਠਿਤ ਕਰਨ ‘ਤੇ ਭੀ ਸਹਿਮਤੀ ਜਤਾਈ।

***

 

ਡੀਐੱਸ/ਏਕੇ