Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਭੁਚਾਲ ‘ਤੇ ਚਿੰਤਾ ਵਿਅਕਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਵਿਨਾਸ਼ਕਾਰੀ ਭੁਚਾਲ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ।

ਉਨ੍ਹਾਂ ਨੇ ਆਪਦਾ ਦੁਆਰਾ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਾਰਤ ਇਸ ਕਠਿਨ ਸਮੇਂ ਵਿੱਚ ਮਿਆਂਮਾਰ ਅਤੇ ਥਾਈਲੈਂਡ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਲਈ ਤਿਆਰ ਹੈ।

ਐਕਸ (X ) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 

ਮਿਆਂਮਾਰ ਅਤੇ ਥਾਈਲੈਂਡ ਵਿੱਚ ਭੁਚਾਲ ਦੇ ਬਾਅਦ ਦੀ ਸਥਿਤੀ ਤੋਂ ਚਿੰਤਿਤ ਹਾਂ। ਸਭ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਹਾਂ। ਭਾਰਤ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਇਸ ਸਬੰਧ ਵਿੱਚ ਅਸੀਂ ਆਪਣੇ ਅਧਿਕਾਰੀਆਂ ਨੂੰ ਤਿਆਰ ਰਹਿਣ ਨੂੰ ਕਿਹਾ ਹੈ। ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਮਿਆਂਮਾਰ ਅਤੇ ਥਾਈਲੈਂਡ ਦੀਆਂ ਸਰਕਾਰਾਂ ਦੇ ਨਾਲ ਸੰਪਰਕ ਵਿੱਚ ਰਹਿਣ ਲਈ ਭੀ ਕਿਹਾ ਹੈ।

***

ਐੱਮਜੇਪੀਐੱਸ/ਐੱਸਆਰ