Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਸ਼ਨ ਅੰਮ੍ਰਿਤ ਸਰੋਵਰ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਅੰਮ੍ਰਿਤ ਸਰੋਵਰ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਗਤੀ ਨਾਲ ਦੇਸ਼ ਭਰ ਵਿੱਚ ਅੰਮ੍ਰਿਤ ਸਰੋਵਰਾਂ ਦਾ ਨਿਰਮਾਣ ਹੋ ਰਿਹਾ ਹੈ, ਉਹ ਅੰਮ੍ਰਿਤ ਕਾਲ ਦੇ ਸਾਡੇ ਸੰਕਲਪਾਂ ਵਿੱਚ ਨਵੀਂ ਊਰਜਾ ਭਰਨ ਵਾਲੀ ਹੈ।

ਕੇਂਦਰੀ ਜਲ ਸ਼ਕਤੀ ਮੰਤਰੀ, ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇੱਕ ਟਵੀਟ ਸੰਦੇਸ਼ ਵਿੱਚ ਜਾਣਕਾਰੀ ਦਿੱਤੀ ਹੈ ਕਿ 40 ਹਜ਼ਾਰ ਤੋਂ ਵੱਧ  ਅੰਮ੍ਰਿਤ ਸਰੋਵਰ ਰਾਸ਼ਟਰ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ 15 ਅਗਸਤ 2023 ਤੱਕ 50 ਹਜ਼ਾਰ ਅੰਮ੍ਰਿਤ ਸਰੋਵਰ ਬਣਾਉਣ ਦਾ ਲਕਸ਼ ਨਿਰਧਾਰਿਤ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

“ਬਹੁਤ-ਬਹੁਤ ਵਧਾਈ! ਜਿਸ ਤੇਜ਼ੀ ਨਾਲ ਦੇਸ਼ ਭਰ ਵਿੱਚ ਅੰਮ੍ਰਿਤ ਸਰੋਵਰਾਂ ਦਾ ਨਿਰਮਾਣ ਹੋ ਰਿਹਾ ਹੈ, ਉਹ ਅੰਮ੍ਰਿਤਕਾਲ ਦੇ ਸਾਡੇ ਸੰਕਲਪਾਂ ਵਿੱਚ ਨਵੀਂ ਊਰਜਾ ਭਰਨ ਵਾਲੀ ਹੈ।”

 

****

ਡੀਐੱਸ/ਐੱਸਟੀ