Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਸ਼ਨ ਗਗਨਯਾਨ ਟੀਵੀ ਡੀ1 ਟੈਸਟ ਫਲਾਈਟ ਦੇ ਸਫ਼ਲ ਲਾਂਚ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਗਗਨਯਾਨ ਟੀਵੀ ਡੀ1 ਟੈਸਟ ਫਲਾਈਟ ਦੇ ਸਫ਼ਲ ਲਾਂਚ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਨੂੰ ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਉਡਾਨ ਪ੍ਰੋਗਰਾਮ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਕਰੀਬ ਲੈ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਇਹ ਲਾਂਚ ਸਾਨੂੰ ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਉਡਾਨ ਪ੍ਰੋਗਰਾਮ ਗਗਨਯਾਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਕਰੀਬ ਲੈ ਜਾਂਦਾ ਹੈ। ਇਸਰੋ ਦੇ ਸਾਡੇ ਵਿਗਿਆਨੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।”

**********

 

ਡੀਐੱਸ/ਟੀਐੱਸ