ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਭਵਨ, ਗਾਂਧੀਨਗਰ ਵਿੱਚ ਮੋਰਬੀ ਵਿੱਚ ਸਥਿਤੀ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪ੍ਰਧਾਨ ਮੰਤਰੀ ਨੂੰ ਮੋਰਬੀ ਵਿੱਚ ਹੋਈ ਦੁਰਭਾਗਪੂਰਨ ਦੁਰਘਟਨਾ ਦੇ ਬਾਅਦ ਤੋਂ ਜਾਰੀ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਹਾਦਸੇ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਇਹ ਸੁਨਿਸ਼ਚਿਤ ਕਰਨ ‘ਤੇ ਜੋਰ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮਿਲੇ।
ਉੱਚ ਪੱਧਰੀ ਮੀਟਿੰਗ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ, ਗੁਜਰਾਤ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਹਿਤ ਰਾਜ ਦੇ ਗ੍ਰਹਿ ਵਿਭਾਗ ਅਤੇ ਗੁਜਰਾਤ ਰਾਜ ਆਪਦਾ ਪ੍ਰਬੰਧਨ ਅਥਾਰਿਟੀ ਸਹਿਤ ਹੋਰ ਸਿਖਰਲੇ ਅਧਿਕਾਰੀਆਂ ਨੇ ਹਿੱਸਾ ਲਿਆ।
****
ਡੀਐੱਸ