Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੋਰਿਸ ਜਾਨਸਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੋਰਿਸ ਜਾਨਸਨ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਇਸ ਸਾਲ ਦੀ ਸ਼ੁਰੂਆਤ ਵਿੱਚ ਆਪਣੇ ਵਰਚੁਅਲ ਸਮਿਟ ਦੇ ਬਾਅਦ ਤੋਂ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਵਰਚੁਅਲ ਸਮਿਟ ਦੌਰਾਨ ਅਪਣਾਏ ਗਏ ਰੋਡਮੈਪ 2030 ਤਹਿਤ ਉਠਾਏ ਗਏ ਕਦਮਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਵਿਸਤਾਰਿਤ ਵਪਾਰ ਸਾਂਝੇਦਾਰੀ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਦੋਵੇਂ ਦੇਸ਼ਾਂ ਵਿਚਕਾਰ ਵਪਾਰ ਅਤੇ ਨਿਵੇਸ਼ ਨਾਲ ਜੁੜੇ ਸਬੰਧਾਂ ਵਿੱਚ ਤੇਜ਼ੀ ਨਾਲ ਵਿਸਤਾਰ ਦੀ ਸੰਭਾਵਨਾ ਤੇ ਸਹਿਮਤੀ ਪ੍ਰਗਟ ਕੀਤੀ।

ਦੋਹਾਂ ਨੇਤਾਵਾਂ ਨੇ ਨਵੰਬਰ 2021 ਦੀ ਸ਼ੁਰੂਆਤ ਵਿੱਚ ਗਲਾਸਗੋ ਵਿੱਚ ਹੋਣ ਵਾਲੀ ਯੂਐੱਨਐੱਫਸੀਸੀਸੀ ਸੀਓਪੀ-26 ਬੈਠਕ ਦੇ ਸੰਦਰਭ ਵਿੱਚ ਜਲਵਾਯੂ ਪਰਿਵਰਤਨ ਨਾਲ ਸਬੰਧਿਤ ਮੁੱਦਿਆਂ ਤੇ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਜਲਵਾਯੂ ਪਰਿਵਰਤਨ ਨਾਲ ਸਬੰਧਿਤ ਕਾਰਵਾਈ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਤੋਂ ਜਾਣੂ ਕਰਵਾਇਆ ਜੋ ਕਿ ਅਖੁੱਟ ਊਰਜਾ ਦੇ ਵਿਸਤਾਰ ਨਾਲ ਸਬੰਧਿਤ ਇਸ ਦੇ ਖ਼ਾਹਿਸ਼ੀ ਲਕਸ਼ ਅਤੇ ਹਾਲ ਹੀ ਵਿੱਚ ਐਲਾਨੇ ਰਾਸ਼ਟਰੀ ਹਾਈਡਰੋਜਨ ਮਿਸ਼ਨ ਵਿੱਚ ਸਪਸ਼ਟ ਹੈ।

ਦੋਹਾਂ ਨੇਤਾਵਾਂ ਨੇ ਖੇਤਰੀ ਵਿਕਾਸਵਿਸ਼ੇਸ਼ ਰੂਪ ਨਾਲ ਅਫ਼ਗ਼ਨਿਸਤਾਨ ਦੀ ਸਥਿਤੀ ਬਾਰੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਇਸ ਸੰਦਰਭ ਵਿੱਚ ਉਹ ਉਗ੍ਰਵਾਦ ਅਤੇ ਆਤੰਕਵਾਦ ਦੇ ਨਾਲ ਨਾਲ ਮਨੁੱਖੀ ਅਧਿਕਾਰਾਂ ਅਤੇ ਮਹਿਲਾਵਾਂ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਨਾਲ ਸਬੰਧਿਤ ਮੁੱਦਿਆਂ ਤੇ ਇੱਕ ਸਾਂਝਾ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਜ਼ਰੂਰਤ ਤੇ ਸਹਿਮਤ ਹੋਏ।

 

 

 ************

ਡੀਐੱਸ/ਏਕੇਜੇ