Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੇ ਤੌਰ ’ਤੇ ਕਾਰਜਭਾਰ ਸੰਭਾਲਣ ’ਤੇ ਰਿਸ਼ੀ ਸੁਨਕ ਨਾਲ ਗੱਲ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਿਸ਼ੀ ਸੁਨਕ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੇ ਤੌਰ ’ਤੇ ਕਾਰਜਭਾਰ ਸੰਭਾਲਣ ’ਤੇ ਵਧਾਈ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੱਜ @RishiSunak  ਨਾਲ ਗੱਲ ਕਰਕੇ ਖੁਸ਼ੀ ਹੋਈ। ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦੇ ਤੌਰ ’ਤੇ ਕਾਰਜਭਾਰ ਸੰਭਾਲਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਅਸੀਂ ਆਪਣੀ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਅਧਿਕ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਿਲ ਕੇ ਕੰਮ ਕਰਾਂਗੇ। ਅਸੀਂ ਇੱਕ ਵਿਆਪਕ ਅਤੇ ਸੰਤੁਲਿਤ ਐੱਫਟੀਏ ਨੂੰ ਜਲਦੀ ਪੂਰਾ ਕਰਨ ਦੇ ਮਹੱਤਵ ’ਤੇ ਵੀ ਸਹਿਮਤ ਹੋਏ।”

***

ਡੀਐੱਸ/ਐੱਸਐੱਚ