Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਯੰਗੂਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਯੰਗੂਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਦੇ ਯੰਗੂਨ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ।

ਪ੍ਰਧਾਨ ਮੰਤਰੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀ ਹਜ਼ਾਰਾਂ ਵਰ੍ਹਿਆਂ ਦੇ ਸਾਂਝੇ ਸੱਭਿਆਚਾਰ ਅਤੇ ਸੱਭਿਅਤਾ, ਭੁਗੋਲ ਅਤੇ ਇਤਿਹਾਸ, ਭਾਰਤ ਅਤੇ ਮਿਆਂਮਾਰ ਦੇ ਮਹਾਨ ਬੇਟੇ-ਬੇਟੀਆਂ ਦੀਆਂ ਅਕਾਂਖਿਆਵਾਂ ਅਤੇ ਪ੍ਰਾਪਤੀਆਂ ਦੀ ਪ੍ਰਤੀਨਿਧਤਾ ਕਰਦੇ ਹੋ । ਪ੍ਰਧਾਨ ਮੰਤਰੀ ਨੇ ਮਿਆਂਮਾਰ ਦੀਆਂ ਸਮਰਿੱਧ ਅਧਿਆਤਮਕ ਪ੍ਰੰਪਰਾਵਾਂ ਦੇ ਬਾਰੇ ਵਿਸਤਾਰ ਨਾਲ ਦੱਸਿਆ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਭਾਰਤ ਲਈ ਰਾਸ਼ਟਰਦੂਤ ਦੀ ਤਰ੍ਹਾਂ ਹਨ । ਉਨ੍ਹਾਂ ਕਿਹਾ ਕਿ ਯੋਗ ਨੂੰ ਵਿਸ਼ਵ ਪੱਧਰ ‘ਤੇ ਜੋ ਪਹਿਚਾਣ ਮਿਲੀ ਹੈ ਉਹ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਉਪਲੱਬਧੀ ਹੈ ਜੋ ਯੋਗ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਲੈ ਗਏ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, ‘ਜਦੋਂ ਮੈ ਤੁਹਾਡੇ ਨਾਲ ਮਿਲਦਾ ਹਾਂ ਤਾਂ ਮੈਨੂੰ ਲਗਦਾ ਹੈ ਕਿ ਵਿਦੇਸ਼ ਵਿੱਚ ਰਹਿਣ ਵਾਲੇ ਸਾਡੇ ਲੋਕਾਂ ਦਾ ਭਾਰਤ ਦੇ ਸਰਕਾਰੀ ਅਧਿਕਾਰੀਆਂ ਨਾਲ ਸੰਚਾਰ ਮਹਿਜ ਇੱਕ ਤਰਫਾ ਨਹੀਂ ਹੈ ।‘

ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਆਪਣੇ ਦੇਸ਼ ਵਿੱਚ ਕੇਵਲ ਸੁਧਾਰ ਹੀ ਨਹੀਂ ਕਰ ਰਹੇ ਹਾਂ ਬਲਕਿ ਉਸ ਨੂੰ ਬਦਲ ਰਹੇ (transforming) ਹਾਂ “ ਉਨ੍ਹਾਂ ਕਿਹਾ ਕਿ ਭਾਰਤ ਨੂੰ ਗ਼ਰੀਬੀ, ਭ੍ਰਿਸ਼ਟਾਚਾਰ, ਆਤੰਕਵਾਦ, ਫ਼ਿਰਕਾਪ੍ਰਸਤੀ ਅਤੇ ਜਾਤੀਵਾਦ ਤੋਂ ਮੁਕਤ ਕੀਤਾ ਜਾ ਰਿਹਾ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਕੇਵਲ ਸੜਕਾਂ ਅਤੇ ਰੇਲਵੇ ਤੱਕ ਹੀ ਸੀਮਤ ਨਹੀਂ ਹੁੰਦਾ ਸਗੋਂ ਉਸ ਵਿੱਚ ਕਈ ਹੋਰ ਪਹਿਲੂ ਵੀ ਸ਼ਾਮਲ ਹੁੰਦੇ ਹਨ ਜੋ ਸਮਾਜ ਵਿੱਚ ਗੁਣਾਤਮਕ ਬਦਲਾਅ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਖ਼ਤ ਫ਼ੈਸਲੇ ਕਰਨ ਤੋਂ ਝਿਜਕਦੀ ਨਹੀਂ ਹੈ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀਐੱਸਟੀ ਦੇਸ਼ ਭਰ ਵਿੱਚ ਇੱਕ ਨਵੇਂ ਸੱਭਿਆਚਾਰ ਦਾ ਵਿਕਾਸ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਵਿਸ਼ਵਾਸ ਹੈ ਕਿ ਭਾਰਤ ਨੂੰ ਬਦਲਿਆ ਜਾ ਸਕਦਾ ਹੈ ਅਤੇ ਅਸੀਂ ਆਪਣੀ ਵਿਵਸਥਾ ਵਿੱਚ ਪ੍ਰਵੇਸ਼ ਕਰ ਚੁੱਕੀਆਂ ਬੁਰਿਆਈਆਂ ਤੋਂ ਮੁਕਤ ਹੋ ਸਕਦੇ ਹਾਂ ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਲੋਕਾਂ ਨਾਲ ਸੰਪਰਕ ਹੀ ਭਾਰਤ-ਮਿਆਂਮਰ ਦੀ ਤਾਕਤ ਹੈ । ਯੰਗੂਨ ਖੇਤਰ ਦੇ ਮੁੱਖ ਮੰਤਰੀ, ਸ਼੍ਰੀ ਫਿਯੋ ਮਿਨ ਥੀਨ(Mr. Phyo Min Thein) ਇਕੱਠ ਵਿੱਚ ਹਾਜ਼ਰ ਸਨ ।

****

AKT/SH