Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਂਚੀ ਵਿਖੇ ਆਯੁਸ਼ਮਾਨ ਭਾਰਤ – ਪੀਐੱਮਜੇਏਵਾਈ ਲਾਂਚ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿਖੇ ਆਯੁਸ਼ਮਾਨ ਭਾਰਤ – ਪੀਐੱਮਜੇਏਵਾਈ ਲਾਂਚ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿਖੇ ਆਯੁਸ਼ਮਾਨ ਭਾਰਤ – ਪੀਐੱਮਜੇਏਵਾਈ ਲਾਂਚ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿਖੇ ਆਯੁਸ਼ਮਾਨ ਭਾਰਤ – ਪੀਐੱਮਜੇਏਵਾਈ ਲਾਂਚ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਰਾਂਚੀ ਵਿਖੇ ਸਿਹਤ ਬੀਮਾ ਯੋਜਨਾ:  ਆਯੁਸ਼ਮਾਨ ਭਾਰਤ – ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦੀ ਸ਼ੁਰੂਆਤ ਕੀਤੀ।

ਪੀਐੱਮਜੇਏਵਾਈ ਲਾਂਚ ਕਰਨ ਲਈ ਇੱਕ ਵੱਡੇ ਇਕੱਠ ਸਾਹਮਣੇ ਸਟੇਜ ਉੱਤੇ ਪਹੁੰਚਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਸ ਯੋਜਨਾ ਬਾਰੇ ਇੱਕ ਪ੍ਰਦਰਸ਼ਨੀ ਦੇਖਣ ਵੀ ਗਏ।

ਇਸੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨੇ ਚਾਈਬਾਸਾ ਅਤੇ ਕੋਡਰਮਾ ਵਿਖੇ ਬਣਨ ਵਾਲੇ ਮੈਡੀਕਲ ਕਾਲਜਾਂ ਦੇ ਨੀਂਹ ਪੱਥਰ ਦੀਆਂ ਤਖ਼ਤੀਆਂ ਤੋਂ ਪਰਦਾ ਹਟਾਇਆ। ਉਨ੍ਹਾਂ ਨੇ 10 ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ੁਰੂਆਤ ਗ਼ਰੀਬਾਂ ਅਤੇ ਸਮਾਜ ਦੇ ਵੰਚਿਤ ਵਰਗਾਂ ਨੂੰ ਚੰਗੀਆਂ ਸਿਹਤ ਸੰਭਾਲ ਅਤੇ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ, ਜਿਸ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦਾ ਪ੍ਰਬੰਧ ਹੈ, ਨਾਲ ਹੀ 50 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਾਰਥੀਆਂ ਦੀ ਗਿਣਤੀ ਮੋਟੇ ਤੌਰ ‘ਤੇ ਯੂਰਪੀ ਯੂਨੀਅਨ ਦੀ ਜਾਂ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਤਿੰਨਾਂ ਦੀ ਸਾਂਝੀ ਅਬਾਦੀ ਦੇ ਬਰਾਬਰ ਹੋਵੇਗੀ। 

ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ -ਸਿਹਤ ਅਤੇ ਵੈੱਲਨੈੱਸ ਸੈਂਟਰਾਂ ਦਾ ਪਹਿਲਾ ਹਿੱਸਾ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ ਉੱਤੇ ਅਤੇ ਦੂਜਾ ਹਿੱਸਾ-ਸਿਹਤ ਬੀਮਾ ਯੋਜਨਾ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਤੋਂ ਦੋ ਦਿਨ ਪਹਿਲਾਂ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਦੱਸਦਿਆਂ ਕਿ ਪੀਐੱਮਜੇਏਵਾਈ ਕਿੰਨੀ ਵਿਸਤ੍ਰਿਤ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ 1,300 ਰੋਗਾਂ ਨੂੰ ਕਵਰ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਕੈਂਸਰ ਅਤੇ ਦਿਲ ਦੇ ਰੋਗਾਂ ਵਰਗੇ ਗੰਭੀਰ ਰੋਗ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਵੀ ਇਸ ਯੋਜਨਾ ਦਾ ਹਿੱਸਾ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ 5 ਲੱਖ ਰੁਪਏ ਦੀ ਜੋ ਰਕਮ ਹੈ ਉਸ ਵਿੱਚ ਸਾਰੀ ਜਾਂਚ, ਦਵਾਈਆਂ, ਹਸਪਤਾਲ ਦਾਖਲ ਹੋਣ ਤੋਂ ਪਹਿਲਾਂ ਦੇ ਖਰਚੇ ਆਦਿ  ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਪਹਿਲਾਂ ਤੋਂ ਚਲ ਰਹੇ ਰੋਗਾਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਬਾਰੇ 14555 ਉੱਤੇ ਫੋਨ ਕਰਕੇ ਜਾਂ ਕਾਮਨ ਸਰਵਿਸ ਸੈਂਟਰ ਤੋਂ ਜਾਣਕਾਰੀ ਹਾਸਲ ਕਰ ਸਕਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਰਾਜ ਪੀਐੱਮਜੇਏਵਾਈ ਦਾ ਹਿੱਸਾ ਹਨ, ਉੱਥੋਂ ਦੇ ਲੋਕ ਇਸ ਯੋਜਨਾ ਦੇ ਲਾਭ ਯੋਜਨਾ ਤਹਿਤ ਆਉਂਦੇ ਹਰ ਉਸ ਰਾਜ ਵਿੱਚ ਲੈ ਸਕਣਗੇ, ਜਿੱਥੇ ਕਿ ਉਹ ਗਏ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ ਭਰ ਦੇ 13,000 ਹਸਪਤਾਲ ਇਸ ਯੋਜਨਾ ਵਿੱਚ ਸ਼ਾਮਲ ਹੋਏ ਹਨ। 

ਪ੍ਰਧਾਨ ਮੰਤਰੀ ਨੇ ਉਨ੍ਹਾਂ 10 ਹੈਲਥ ਐਂਡ ਵੈੱਲਨੈੱਸ ਸੈਂਟਰਾਂ ਬਾਰੇ ਵੀ ਗੱਲ ਕੀਤੀ, ਜਿਨ੍ਹਾਂ ਦਾ ਕਿ ਉਨ੍ਹਾਂ ਨੇ ਅੱਜ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਂਟਰਾਂ ਦੀ ਗਿਣਤੀ ਦੇਸ਼ ਭਰ ਵਿੱਚ 2,300 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਟੀਚਾ 4 ਸਾਲ ਵਿੱਚ ਦੇਸ਼ ਭਰ ਵਿੱਚ 1.5 ਲੱਖ ਅਜਿਹੇ ਸੈਂਟਰ ਖੋਲ੍ਹਣ ਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਸਿਹਤ ਖੇਤਰ ਦੀ ਹਾਲਤ ਸੁਧਾਰਨ ਦੀ ਸਮੁੱਚੀ ਪਹੁੰਚ ਉੱਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਧਿਆਨ ਦੋਹਾਂ ”ਕਿਫਾਇਤੀ ਸਿਹਤ ਸੰਭਾਲ” ਅਤੇ ”ਨਿਵਾਰਕ ਸਿਹਤ ਸੰਭਾਲ” ਉੱਤੇ ਹੈ।

ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਪੀਐੱਮਜੇਏਵਾਈ ਵਿੱਚ ਸ਼ਾਮਲ ਸਭ ਲੋਕਾਂ ਅਤੇ ਡਾਕਟਰਾਂ, ਨਰਸਾਂ, ਸਿਹਤ ਸੰਭਾਲ ਪ੍ਰਦਾਤਿਆਂ, ਆਸ਼ਾ ਵਰਕਰਾਂ, ਏਐੱਨਐੱਮਜ਼ ਆਦਿ ਦੇ ਸਮਰਪਣ ਨਾਲ ਇਹ ਯੋਜਨਾ ਸਫਲ ਹੋਵੇਗੀ।
****

ਏਕੇਟੀ/ਵੀਜੇ
(Release ID: 1546989)