Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਦੌਸਾ ਵਿੱਚ ‘ਪ੍ਰਧਾਨ ਮੰਤਰੀ ਮਾਤ੍ਰੂ ਵੰਦਨਾ ਯੋਜਨਾ’ ਨੂੰ ‘ਗੋਦ ਭਰਾਈ’ ਸਮਾਗਮ ਦੇ ਰੂਪ ਵਿੱਚ ਮਨਾਉਣ ਦੀ ਨਵੀਂ ਪਹਿਲ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਦੌਸਾ ਵਿੱਚ ‘ਪ੍ਰਧਾਨ ਮੰਤਰੀ ਮਾਤ੍ਰੂ ਵੰਦਨਾ ਯੋਜਨਾ’ ਨੂੰ ‘ਗੋਦ ਭਰਾਈ’ ਸਮਾਗਮ ਦੇ ਰੂਪ ਵਿੱਚ ਮਨਾਉਣ ਦੀ ਨਵੀਂ ਪਹਿਲ ਦੀ ਸ਼ਲਾਘਾ ਕੀਤੀ ਹੈ।

 

ਦੌਸਾ, ਰਾਜਸਥਾਨ ਤੋਂ ਸੰਸਦ ਮੈਂਬਰ ਸ਼੍ਰੀਮਤੀ ਜਸਕੌਰ ਮੀਣਾ ਨੇ ਇੱਕ ਟਵੀਟ ਥ੍ਰੈੱਡ ਵਿੱਚ ਦੱਸਿਆ ਕਿ ਰਾਜਸਥਾਨ ਦੇ ਦੌਸਾ ਵਿੱਚ ਲੋਕ ਪ੍ਰਧਾਨ ਮੰਤਰੀ ਮਾਤ੍ਰੂ ਵੰਦਨਾ ਯੋਜਨਾ’ ਨੂੰ ‘ਗੋਦ ਭਰਾਈ’ ਸਮਾਗਮ ਦੇ ਰੂਪ ਵਿੱਚ ਮਨਾਉਂਦੇ ਹਨ, ਜਿੱਥੇ ਸਾਰੀਆਂ ਗਰਭਵਤੀ ਮਹਿਲਾਵਾਂ ਇਕੱਠੀਆਂ ਆਉਂਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਸਿਹਤ ਦੇ ਲਈ ‘ਪੋਸ਼ਣ ਕਿੱਟ’ ਦਿੱਤੀ ਜਾਂਦੀ ਹੈ।

 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕੱਲੇ ਰਾਜਸਥਾਨ ਵਿੱਚ 2022-23 ਦੇ ਦੌਰਾਨ ਇਸ ਯੋਜਨਾ ਨਾਲ ਲਗਭਗ 3.5 ਲੱਖ ਮਹਿਲਾਵਾਂ ਨੂੰ ਲਾਭ ਮਿਲਿਆ ਹੈ।

 

ਦੌਸਾ ਤੋਂ ਸੰਸਦ ਮੈਂਬਰ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

‘‘ਦੌਸਾ ਦੀ ਇਹ ਅਨੂਠੀ ਪਹਿਲ ਪ੍ਰਧਾਨ ਮੰਤਰੀ ਮਾਤ੍ਰੂ ਵੰਦਨਾ ਯੋਜਨਾ ਨੂੰ ਨਵੀਂ ਊਰਜਾ ਦੇਣ ਵਾਲੀ ਹੈ। ਇਸ ਨਾਲ ਮਾਤਾਵਾਂ ਦੇ ਨਾਲ-ਨਾਲ ਸ਼ਿਸ਼ੂਆਂ (ਬੱਚਿਆਂ) ਦੀ ਸਿਹਤ ਵੀ ਸੁਨਿਸ਼ਚਿਤ ਹੋ ਰਹੀ ਹੈ।’’

 

 

*******

ਡੀਐੱਸ/ਐੱਸਟੀ